ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ੀਰੋ ਬਿੱਲ ਦੀ ਦੁਰਵਰਤੋਂ ਨਾ ਕਰਨ ਦੀ ਅਪੀਲ

09:41 AM Jun 15, 2024 IST

ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 14 ਜੂਨ
ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀਆਂ ਵੱਖ ਵੱਖ ਜੱਥੇਬੰਦੀਆਂ ਦੇ ਆਗੂਆਂ ਤੇ ਕਾਰਕੁਨਾਂ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਅਪੀਲ ਕੀਤੀ ਹੈ ਜਿਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਲੈਣ ਲਈ ਝੂਠੇ ਹਲਫੀਆ ਬਿਆਨ ਦੇ ਕੇ ਇੱਕੋ ਘਰ ਵਿੱਚ ਦੋ ਦੋ ਮੀਟਰ ਲਗਵਾਏ ਹਨ। ‘ਆਪ’ ਸਰਕਾਰ ਵੱਲੋਂ ਇਹ ਸਹੂਲਤ ਮਿਲਣ ਤੋਂ ਬਾਅਦ ਵੱਡੀ ਗਿਣਤੀ ਲੋਕਾਂ ਨੇ ਝੂਠੇ ਹਲਫ਼ਨਾਮੇ ਦਾਇਰ ਕਰਕੇ ਦਾਅਵਾ ਕੀਤਾ ਹੈ ਕਿ ਉਹ ਇੱਕੋ ਘਰ ਵਿੱਚ ਹੀ ਵੱਖਰੇ ਤੌਰ ’ਤੇ ਰਹਿਣ ਲੱਗ ਪਏ ਹਨ। ਪੰਜਾਬ ਵਿਕਾਸ ਕਮਿਸ਼ਨ ਵੱਲੋਂ ਖਰਚੇ ਘਟਾਉਣ ਅਤੇ ਆਮਦਨ ਦੇ ਸਰੋਤ ਵਧਾਉਣ ਬਾਰੇ ਰਿਪੋਰਟ ਪੇਸ਼ ਕੀਤੇ ਜਾਣ ਤੋਂ ਬਾਅਦ ਪੀਐਸਪੀਸੀਐਲ ਦੀਆਂ ਮੁਲਾਜ਼ਮ ਜਥੇਬੰਦੀਆਂ ਦੇ ਅਹੁਦੇਦਾਰਾਂ ਵੱਲੋਂ ਉਕਤ ਅਪੀਲ ਕੀਤੀ ਗਈ ਹੈ। ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਪ੍ਰਧਾਨ ਆਸ਼ੂ ਬੈਂਸ ਦੀ ਅਗਵਾਈ ਵਿੱਚ ਕਰਮਚਾਰੀਆਂ ਨੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਇਹ ਰੁਝਾਨ ਜਾਰੀ ਰਿਹਾ ਤਾਂ ਅਦਾਰਾ ਖੁਦ ਹਨੇਰੇ ਵਿੱਚ ਆ ਜਾਵੇਗਾ। ਉਕਤ ਸਕੀਮ ਦੀ ਸ਼ੁਰੂਆਤ ਤੋਂ ਬਾਅਦ ਘਰੇਲੂ ਖਪਤਕਾਰਾਂ ਦੀ ਗਿਣਤੀ ਵਧ ਕੇ 77,46,972 ਹੋ ਗਈ ਹੈ।

Advertisement

Advertisement
Advertisement