ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨ ਦੀ ਮੌਤ ਦੇ ਮਾਮਲੇ ’ਚ ਮੰਗਾਂ ਮੰਨਣ ਦੀ ਅਪੀਲ

07:47 AM Apr 17, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਲਹਿਰਾਗਾਗਾ, 16 ਅਪਰੈਲ
ਪਿੰਡ ਸੰਗਤਪੁਰਾ ਦੇ ਕਿਸਾਨ ਕਰਮਜੀਤ ਸਿੰਘ ਦੀ ਲਾਸ਼ ਪਿਛਲੇ ਛੇ ਦਿਨਾਂ ਤੋਂ ਰਾਜਿੰਦਰਾ ਹਸਪਤਾਲ ਪਟਿਆਲਾ ਦੀ ਮੌਰਚਰੀ ਵਿਚ ਰੁੱਲ ਰਹੀ ਹੈ ਜਦਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮਾਮਲੇ ਪ੍ਰਤੀ ਗੰਭੀਰ ਨਹੀਂ ਹਨ। ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਸੁਨਾਮ ਪ੍ਰਾਈਵੇਟ ਸਾਇਲੋ ਅੱਗੇ ਲੱਗੇ ਧਰਨੇ ਦੌਰਾਨ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੀ ਬਲੀ ਚੜ੍ਹ ਗਿਆ ਸੀ ਜਿਸ ਦੀ ਮ੍ਰਿਤਕ ਦੇਹ ਰਾਜਿੰਦਰਾ ਸਰਕਾਰੀ ਹਸਪਤਾਲ ਪਟਿਆਲਾ ਵਿਚ ਪਈ ਹੈ। ਐੱਸਡੀਐੱਮ ਦਫ਼ਤਰ ਵਿੱਚ ਪੱਕਾ ਮੋਰਚਾ ਲਾਈ ਬੈਠੇ ਕਿਸਾਨਾਂ ਮਜ਼ਦੂਰਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਉਨ੍ਹਾਂ ਦਾ ਸਬਰ ਪਰਖ ਰਿਹਾ ਹੈ। ਕਣਕ ਦੀ ਵਾਢੀ ਦਾ ਸੀਜ਼ਨ ਸਿਖਰਾਂ ’ਤੇ ਹੈ। ਕਿਸਾਨਾਂ ਮਜ਼ਦੂਰਾਂ ਨੂੰ ਸਿਰ ਖੁਰਕਣ ਦੀ ਵਿਹਲ ਨਹੀਂ ਪਰੰਤੂ ਪੰਜਾਬ ਸਰਕਾਰ ਉਨ੍ਹਾਂ ਨੂੰ ਧਰਨੇ ’ਤੇ ਬੈਠਣ ਲਈ ਮਜਬੂਰ ਕਰ ਰਹੀ। ਉਨ੍ਹਾਂ ਕਿਹਾ ਕਿ ਮ੍ਰਿਤਕ ਕਿਸਾਨ ਕਰਮਜੀਤ ਸਿੰਘ ਸੰਗਤਪੁਰਾ ਦੇ ਪਰਿਵਾਰ ਦੀ ਆਰਥਿਕ ਹਾਲਤ ਬਹੁਤ ਹੀ ਕਮਜ਼ੋਰ ਹੈ। ਪਰਿਵਾਰ ਦਾ ਇਕ ਸਹਾਰਾ ਕਰਮਜੀਤ ਸਿੰਘ ਸੀ। ਉਨ੍ਹਾਂ ਕਿਹਾ ਕਿ ਜੇਕਰ ਮੰਗ ਨਾ ਮੰਨੀ ਗਈ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਪਿੰਡਾਂ ਵਿਚ ਜਥੇਬੰਦੀ ਵੱਲੋਂ ਕਿਸਾਨਾਂ ਨੂੰ ਮੋਰਚੇ ਵਿਚ ਸ਼ਾਮਲ ਹੋਣ ਲਈ ਲਾਮਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ।

Advertisement

Advertisement
Advertisement