For the best experience, open
https://m.punjabitribuneonline.com
on your mobile browser.
Advertisement

ਹੋਲਾ-ਮਹੱਲਾ ਧਾਰਮਿਕ ਰਵਾਇਤਾਂ ਅਨੁਸਾਰ ਮਨਾਉਣ ਦੀ ਅਪੀਲ

07:42 AM Mar 19, 2024 IST
ਹੋਲਾ ਮਹੱਲਾ ਧਾਰਮਿਕ ਰਵਾਇਤਾਂ ਅਨੁਸਾਰ ਮਨਾਉਣ ਦੀ ਅਪੀਲ
ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਵਿਚ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 18 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਖ਼ਾਲਸਈ ਜਾਹੋ ਜਲਾਲ ਦੇ ਪ੍ਰਤੀਕ ਹੋਲੇ ਮਹੱਲੇ ਨੂੰ ਧਾਰਮਿਕ ਰਵਾਇਤਾਂ ਅਨੁਸਾਰ ਮਨਾਇਆ ਜਾਵੇ ਤੇ ਕਿਸੇ ਵੀ ਤਰ੍ਹਾਂ ਦੀ ਹੁਲੜਬਾਜ਼ੀ ਤੋਂ ਗੁਰੇਜ਼ ਕੀਤਾ ਜਾਵੇ। ਇੱਥੇ ਅੱਜ ਉਨ੍ਹਾਂ ਦੀ ਪ੍ਰਧਾਨਗੀ ਹੇਠ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਗੁਰਦੁਆਰਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਵਿਸ਼ੇਸ਼ ਦਫ਼ਤਰ ਖੋਲ੍ਹਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ।
ਇਸ ਸਬੰਧੀ ਮੀਟਿੰਗ ਸ੍ਰੀ ਗੁਰੂ ਰਾਮਦਾਸ ਮੈਡੀਕਲ ਯੂਨੀਵਰਸਿਟੀ ਵੱਲ੍ਹਾ ਵਿਖੇ ਹੋਈ। ਇਸ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਸ੍ਰੀ ਆਨੰਦਪੁਰ ਦੀ ਧਰਤੀ ’ਤੇ ਹੋਲਾ ਮਹੱਲਾ ਮਨਾਉਣ ਦੀ ਪਰੰਪਰਾ ਆਰੰਭ ਕੀਤੀ ਸੀ। ਪਿਛਲੇ ਕੁਝ ਸਮੇਂ ਤੋਂ ਕੁਝ ਸ਼ਰਾਰਤੀ ਲੋਕ ਗੁਰੂਘਰ ਦੀ ਮਰਿਆਦਾ ਦੇ ਉਲਟ ਹੁਲੜਬਾਜ਼ੀ ਕਰਕੇ ਸੰਗਤ ਲਈ ਪ੍ਰੇਸ਼ਾਨੀ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹੋਲਾ-ਮਹੱਲਾ ਖਾਲਸਈ ਜਾਹੋ ਜਲਾਲ ਦਾ ਪ੍ਰਤੀਕ ਹੈ, ਜਿਸ ਨੂੰ ਧਾਰਮਿਕ ਪਰੰਪਰਾਵਾਂ ਅਨੁਸਾਰ ਹੀ ਮਨਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਵਿੱਚ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਅਨੁਸਾਰ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਜਿਥੇ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਧਰਮ ਪ੍ਰਚਾਰ ਕਮੇਟੀ ਦਾ ਦਫ਼ਤਰ ਖੋਲ੍ਹਿਆ ਜਾਵੇਗਾ, ਉਥੇ ਹੀ ਖਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ 14 ਅਪਰੈਲ ਨੂੰ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਇਆ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×