For the best experience, open
https://m.punjabitribuneonline.com
on your mobile browser.
Advertisement

ਸਿੱਖ ਬੀਬੀਆਂ ਦੇ ਹੈਲਮੇਟ ਪਾਉਣ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਸੰਸਥਾਵਾਂ ਨਾਲ ਸਲਾਹ ਕਰਨ ਦੀ ਅਪੀਲ

08:56 AM Mar 14, 2024 IST
ਸਿੱਖ ਬੀਬੀਆਂ ਦੇ ਹੈਲਮੇਟ ਪਾਉਣ ਬਾਰੇ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਸੰਸਥਾਵਾਂ ਨਾਲ ਸਲਾਹ ਕਰਨ ਦੀ ਅਪੀਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਮਾਰਚ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਦੇਸ਼ ਵਿਚ ਦੋ ਪਹੀਆ ਵਾਹਨ ਚਲਾਉਣ ਵੇਲੇ ਸਿੱਖ ਬੀਬੀਆਂ ਲਈ ਹੈਲਮੇਟ ਪਾਉਣਾ ਲਾਜ਼ਮੀ ਕਰਨ ਸਬੰਧੀ ਕੋਈ ਵੀ ਫੈਸਲਾ ਲੈਣ ਤੋਂ ਪਹਿਲਾਂ ਸਿੱਖ ਧਾਰਮਿਕ ਸੰਸਥਾਵਾਂ ਨਾਲ ਰਾਇ-ਮਸ਼ਵਰਾ ਜ਼ਰੂਰ ਕਰ ਲਿਆ ਜਾਵੇ। ਇਸ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕੇਂਦਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੂੰ ਪੱਤਰ ਸੌਂਪਿਆ। ਇਸ ਦੌਰਾਨ ਸਿੱਖ ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਮੰਤਰੀ ਇਸ ਮਾਮਲੇ ’ਤੇ ਸਿੱਖ ਧਾਰਮਿਕ ਸੰਸਥਾਵਾਂ ਨਾਲ ਰਾਇ ਮਸ਼ਵਰਾ ਕਰਨ ਮਗਰੋਂ ਹੀ ਕੋਈ ਫੈਸਲਾ ਲੈਣਗੇ।

Advertisement

Advertisement
Author Image

joginder kumar

View all posts

Advertisement
Advertisement
×