ਪ੍ਰਕਾਸ਼ ਪੁਰਬ ’ਤੇ ਦੇਸ਼ ਭਰ ਵਿੱਚ ਛੁੱਟੀ ਕਰਨ ਦੀ ਅਪੀਲ
07:36 AM Jan 05, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜਨਵਰੀ
ਭਾਜਪਾ ਦੇ ਸੀਨੀਅਰ ਆਗੂ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਛੁੱਟੀ ਐਲਾਨਣ ਦੀ ਅਪੀਲ ਕੀਤੀ ਹੈ। ਸ੍ਰੀ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਆਪਣੇ ਪੱਤਰ ਰਾਹੀਂ ਅਪੀਲ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਦਿੱਤੀ ਗਈ ਕੁਰਬਾਨੀ ਤੋਂ ਸਮੂਹ ਜਗਤ ਵਾਕਿਫ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਨਮਨ ਕਰਨ ਸਬੰਧੀ ਕੇਂਦਰ ਵੱਲੋਂ ‘ਵੀਰ ਬਾਲ ਦਿਵਸ’ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਣੇ ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਸਰਕਾਰਾਂ ਵੱਲੋਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ’ਤੇ ਛੁੱਟੀ ਐਲਾਨੀ ਜਾਂਦੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਿ ਉਹ ਇਸ ਪਵਿੱਤਰ ਦਿਹਾੜੇ ’ਤੇ ਰਾਸ਼ਟਰੀ ਪੱਧਰ ’ਤੇ ਛੁੱਟੀ ਦਾ ਐਲਾਨ ਕਰੇ ਤਾਂ ਜੋ ਹਰ ਵਰਗ ਦਾ ਭਾਈਚਾਰਾ ਉਨ੍ਹਾਂ ਦੇ ਜੀਵਨ ਅਤੇ ਫ਼ਲਸਫੇ ਤੋਂ ਸੇਧ ਲੈ ਸਕੇ।
Advertisement
Advertisement