ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਈਕਲ ਉਦਯੋਗ ਤੱਕ ਪੀਐੱਲਆਈ ਸਕੀਮ ਦਾ ਵਿਸਥਾਰ ਕਰਨ ਦੀ ਅਪੀਲ

10:42 AM Jun 16, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਜੂਨ
ਸੰਸਦ ਮੈਂਬਰ ਵਿਕਰਮ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਈਕਲ, ਖਿਡੌਣੇ ਅਤੇ ਚਮੜਾ ਉਦਯੋਗਾਂ ਤੱਕ ਪੀਐੱਲਆਈ ਸਕੀਮ ਦਾ ਵਿਸਥਾਰ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸਾਈਕਲ, ਖਿਡੌਣੇ ਅਤੇ ਚਮੜਾ ਉਦਯੋਗਾਂ ਨੂੰ ਸ਼ਾਮਲ ਕਰਨ ਲਈ ਉਤਪਾਦਨ ਲਿੰਕਡ ਇਨਸੈਂਟਿਵ ਸਕੀਮ ਦੇ ਵਿਸਥਾਰ ਦੀ ਵਕਾਲਤ ਕੀਤੀ ਹੈ। ਇਸ ਅਪੀਲ ਵਿੱਚ ਪੰਜਾਬ ਦੇ ਸਾਈਕਲ ਉਦਯੋਗ ਨੂੰ ਸਭ ਤੋਂ ਅੱਗੇ ਰੱਖਦੇ ਹੋਏ ਸਾਹਨੀ ਨੇ ਉਤਪਾਦਨ ਵਧਾਉਣ ਅਤੇ ਆਰਥਿਕ ਵਿਕਾਸ ’ਚ ਤੇਜ਼ੀ ਲਿਆਉਣ ਲਈ ਇਨ੍ਹਾਂ ਸੈਕਟਰਾਂ ਨੂੰ ਉਤਸ਼ਾਹਿਤ ਕਰਨ ਦੀ ਫੌਰੀ ਲੋੜ ’ਤੇ ਜ਼ੋਰ ਦਿੱਤਾ।

Advertisement

Advertisement