ਡੀਐੱਸਪੀ ਖ਼ਿਲਾਫ਼ ਕੇਸ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਅਪੀਲ
08:31 AM Sep 26, 2024 IST
Advertisement
ਅੰਮ੍ਰਿਤਸਰ (ਟਨਸ): ਪੁਲੀਸ ਦੇ ਡੀਐੱਸਪੀ ਵਵਿੰਦਰ ਮਹਾਜਨ ਵਿਰੁੱਧ 45 ਲੱਖ ਰੁਪਏ ਦੇ ਭ੍ਰਿਸ਼ਟਾਚਾਰ ਦੇ ਦੋਸ਼ ਸਬੰਧੀ ਕੇਸ ਦਰਜ ਹੋਣ ਤੋਂ ਕੁਝ ਦਿਨ ਬਾਅਦ ਉਨ੍ਹਾਂ ਦੇ ਵਕੀਲ ਅਤੇ ਧੀ ਨੇ ਅੱਜ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਕਿਸੇ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਕੇਸ ਸਿਰਫ਼ ਉਸ ਨੂੰ ਇਸ ਕੇਸ ਤੋਂ ਬਾਹਰ ਰੱਖਣ ਲਈ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਦਰਜ ਕੀਤਾ ਗਿਆ ਹੈ, ਜਿਸ ਵਿੱਚ ਕਥਿਤ ਤੌਰ ’ਤੇ ਦਵਾਈਆਂ ਦੇ ਗੈਰ-ਕਾਨੂੰਨੀ ਨਿਰਮਾਣ ਅਤੇ ਵਿਕਰੀ ਵਿੱਚ ਸ਼ਾਮਲ ਬਹੁਤ ਪ੍ਰਭਾਵਸ਼ਾਲੀ ਵਿਅਕਤੀਆਂ ਸ਼ਾਮਲ ਹੋਣ ਦੀ ਸੰਭਾਵਨਾ ਹੈ। ਡੀਐੱਸਪੀ ਮਹਾਜਨ ਦੇ ਵਕੀਲ ਅਜੈ ਵਰਮਾਨੀ ਅਤੇ ਧੀ ਸਾਂਸ਼ਾ ਮਹਾਜਨ ਨੇ ਕਿਹਾ ਕਿ ਉਨ੍ਹਾਂ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਜਾਂ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਤੋਂ ਜਾਂਚ ਦੀ ਮੰਗ ਕੀਤੀ ਕਿਉਂਕਿ ਜਾਂਚ ਵਿੱਚ ਮਹਾਰਾਸ਼ਟਰ ਅਤੇ ਹਿਮਾਚਲ ਪ੍ਰਦੇਸ਼ ਵਰਗੇ ਹੋਰ ਰਾਜਾਂ ਦੀਆਂ ਕੰਪਨੀਆਂ ਸ਼ਾਮਲ ਹਨ।
Advertisement
Advertisement
Advertisement