ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਦੀ ਅਪੀਲ

08:09 AM Feb 02, 2024 IST
featuredImage featuredImage
ਜ਼ੀਰਾ ਵਿੱਚ ਮੀਟਿੰਗ ਦੌਰਾਨ ਵਿਧਾਇਕ ਨਰੇਸ਼ ਕਟਾਰੀਆ ਅਤੇ ਪ੍ਰਸ਼ਾਸਨਿਕ ਅਧਿਕਾਰੀ।

ਪੱਤਰ ਪ੍ਰੇਰਕ
ਜ਼ੀਰਾ, 1 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ‘ਸਰਕਾਰ ਆਪ ਕੇ ਦੁਆਰ’ ਮੁਹਿੰਮ ਤਹਿਤ ਸਬ ਡਿਵੀਜ਼ਨ ਜ਼ੀਰਾ ਵਿੱਚ ਲਗਾਏ ਜਾਣ ਵਾਲੇ ਕੈਂਪਾਂ ਸਬੰਧੀ ਐੱਸਡੀਐੱਮ ਦਫਤਰ ਜ਼ੀਰਾ ਵਿਚ ਇੱਕ ਅਹਿਮ ਮੀਟਿੰਗ ਹਲਕਾ ਵਿਧਾਇਕ ਨਰੇਸ਼ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ। ਇਸ ਦੌਰਾਨ ਐੱਸਡੀਐੱਮ ਗੁਰਮੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ। ਐੱਸਡੀਐੱਮ ਗੁਰਮੀਤ ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਜ਼ੀਰਾ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਲਈ ਮਿਤੀ 5 ਫਰਵਰੀ 2024 ਤੋਂ 8 ਅਪਰੈਲ ਤੱਕ ਦਿਨ ਵਿੱਚ 04 ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਨੋਡਲ ਅਫਸਰ, ਸਰਪੰਚ ਅਤੇ ਪੰਚਾਇਤ ਮੈਂਬਰਜ਼, ਸੇਵਾ ਕੇਂਦਰ ਦੇ ਕਰਮਚਾਰੀ, ਕਾਰਜ ਸਾਧਕ ਅਫਸਰ, ਪਟਵਾਰੀ, ਕਾਨੂੰਗੋ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਰਹਿਣਗੇ। ਵਿਧਾਇਕ ਕਟਾਰੀਆ ਨੇ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਸਹੂਲਤਾਂ ਦਾ ਲਾਭ ਲੈਣ।

Advertisement

Advertisement