ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨੂੰ ਬਿਨਾਂ ਡਰ ਵੋਟਾਂ ਪਾਉਣ ਦੀ ਅਪੀਲ

08:48 AM Aug 27, 2024 IST

ਪੱਤਰ ਪ੍ਰੇਰਕ
ਜੀਂਦ, 26 ਅਗਸਤ
ਜ਼ਿਲ੍ਹਾ ਚੋਣ ਅਧਿਕਾਰੀ ਮੁਹੰਮਦ ਇਮਰਾਨ ਰਜ਼ਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਪੋਲਿੰਗ ਬੂਥ ’ਤੇ ਅੰਗਹੀਣਾਂ ਅਤੇ ਬਜ਼ੁਰਗਾਂ ਲਈ ਵੋਟਾਂ ਪਾਉਣ ਲਈ ਵ੍ਹੀਲ ਚੇਅਰ ਦੀ ਸਹੂਲਤਾ ਉਪਲਬਧ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲੀ ਅਕਤੂਬਰ ਨੂੰ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਬਗੈਰ ਕਿਸੇ ਦਬਾਅ ਤੇ ਲਾਲਚ ਕਰਨ। ਉਨ੍ਹਾਂ ਨੇ ਵੋਟਰਾਂ ਨੂੰ ਜਾਗਰੁਕ ਕੀਤਾ ਕਿ ਜੇਕਰ ਕਿਸੇ ਵੋਟਰ ਨੂੰ ਕੋਈ ਡਰਾਉਂਦਾ ਜਾਂ ਕਿਸੇ ਪ੍ਰਕਾਰ ਦਾ ਦਬਾਅ ਪਾਉਂਦਾ ਹੈ ਤਾਂ ਇਸ ਦੇ ਲਈ ਉਹ ਵੋਟਰ ਹੈਲਪ ਲਾਈਨ 1950 ’ਤੇ ਸ਼ਿਕਾਇਤ ਕਰ ਸਕਦਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥ ਦੀ ਸੁਰੱਖਿਆ ਯਕੀਨੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ। ਇਸ ਦੌਰਾਨ ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਚੋਣਾਂ ਲਈ ਸੁਰੱਖਿਆ ਦੇ ਪ੍ਰਬੰਧ ਕੀਤੇ ਜਾ ਰਹੇ ਹਨ।

Advertisement

Advertisement