ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਰਆਈ ਦੀਆਂ ਜ਼ਮੀਨਾਂ ’ਤੇ ਜੰਗਲ ਲਗਾਉਣ ਦੀ ਅਪੀਲ

10:27 AM Jun 17, 2024 IST

ਜਲੰਧਰ: ਐੱਨਆਰਆਈ ਸਭਾ ਪੰਜਾਬ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਜ਼ਮੀਨਾਂ ’ਤੇ ਵਿੱਚ ਜੰਗਲ ਲਾਉਣ ਬਣਾਈ ਗਈ ਸਕੀਮ ਨੂੰ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲਾਂਚ ਕੀਤਾ। ਸਮਾਗਮ ਵਿੱਚ ਵੱਖ-ਵੱਖ ਦੇਸ਼ਾਂ ਤੋਂ ਆਏ ਪਰਵਾਸੀ ਪੰਜਾਬੀਆਂ ਨੇ ਆਪਣੇ ਦੁੱਖੜੇ ਸੁਣਾਏ। ਉਨ੍ਹਾਂ ਦਾ ਕਹਿਣਾ ਸੀ ਕਿ ਇਧਰ ਉਨ੍ਹਾਂ ਦੇ ਮਸਲਿਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਪਰਵਾਸੀ ਪੰਜਾਬੀਆਂ ਦੇ ਦੁੱਖ ਸੁਣਨ ਲਈ ਬਣੀ ਐੱਨਆਰਆਈ ਸਭਾ ਪੰਜਾਬ ’ਤੇ ਵੀ ਉਨ੍ਹਾਂ ਨੇ ਜ਼ੋਰਦਾਰ ਹਿਰਖ਼ ਕੀਤਾ। ਅਮਰੀਕਾ, ਇੰਗਲੈਂਡ ਅਤੇ ਹੋਰ ਦੇਸ਼ਾਂ ਤੋਂ ਆਏ ਐਨਆਰ ਆਈਜ਼ ਨੇ ਦੱਸਿਆ ਕਿ ਉਨ੍ਹਾਂ ਨੂੰ ਕਿਧਰੇ ਇਨਸਾਫ਼ ਨਹੀਂ ਮਿਲ ਰਿਹਾ। ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਸ ਦੇ ਭਰਾਵਾਂ ਨੇ ਘਰ ’ਤੇ ਕਬਜ਼ਾ ਕਰ ਲਿਆ ਹੈ ਤੇ ਉਹ ਹੋਟਲਾਂ ਵਿੱਚ ਰਹਿੰਦਾ ਹੈ। ਸਾਢੇ ਪੰਜ ਮਹੀਨੇ ਹੋ ਗਏ ਹਨ ਪਰ ਉਸ ਨੂੰ ਕੋਈ ਇਨਸਾਫ ਨਹੀਂ ਮਿਲਿਆ। ਅਮਰੀਕਾ ਤੋਂ ਆਏ ਹਰਦੀਪ ਸਿੰਘ ਗੋਲਡੀ ਨੇ ਕਿਹਾ ਕਿ ਉਨ੍ਹਾਂ ਦੀ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ ਪਰ ਮੁਲਜ਼ਮਾਂ ਵਿਰੁੱਧ ਕਾਰਵਾਈ ਨਹੀਂ ਹੋ ਰਹੀ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement