For the best experience, open
https://m.punjabitribuneonline.com
on your mobile browser.
Advertisement

ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ

07:59 AM Apr 18, 2024 IST
ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਅਪਰੈਲ
ਸਹਾਇਕ ਰਿਟਰਨਿੰਗ ਅਧਿਕਾਰੀ ਤੇ ਉਪ ਮੰਡਲ ਅਧਿਕਾਰੀ ਪੁਲਕਿਤ ਮਲਹੋਤਰਾ ਨੇ ਕਿਹਾ ਹੈ ਕਿ ਲੋਕ ਸਭਾ ਚੋਣਾਂ ਨੂੰ ਆਜ਼ਾਦ,ਨਿਰਪੱਖ ਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਮੀਡੀਆ ਦੀ ਅਹਿਮ ਭੂਮਿਕਾ ਹੈ। ਇਸ ਲਈ ਆਦਰਸ਼ ਚੋਣ ਜ਼ਾਬਤੇ ਦੌਰਾਨ ਪ੍ਰਿੰਟ ਮੀਡੀਆ ਲਈ ਭਾਰਤੀ ਪ੍ਰੈਸ ਕੌਂਸਲ ਤੇ ਇਲੈਕਟਰੌਨਿਕ ਮੀਡੀਆ ਲਈ ਨਿਊਜ਼ ਬਰਾਡਕਾਸਟਿੰਗ ਸਟੈਂਡਰਡ ਅਥਾਰਿਟੀ ਵੱਲੋਂ ਨਿਰਧਾਰਤ ਨਿਯਮਾਂ ਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਖਬਰਾਂ ਤੇ ਇਸ਼ਤਿਹਾਰਾਂ ਨੂੰ ਪ੍ਰਕਾਸ਼ਿਤ ਕਰਨਾ ਤੇ ਪ੍ਰਸਾਰਿਤ ਕਰਨਾ ਜ਼ਰੂਰੀ ਹੈ। ਏਆਰਓ ਤੇ ਐੱਸਡੀਐੱਮ ਪੁਲਕਿਤ ਮਲਹੋਤਰਾ ਨੇ ਦਿੱਸਆ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪ੍ਰਿੰਟ ਜਾਂ ਇਲੈਕਟਰੌਨਿਕ ਮੀਡੀਆ ਵਿੱਚ ਪ੍ਰਸਾਰਣ ਜਾਂ ਪ੍ਰਸਾਰਨ ਲਈ ਇਸ਼ਤਿਹਾਰ ਦੇਣ ਵਾਲੇ ਉਮੀਦਵਾਰ ਜਾਂ ਸਿਆਸੀ ਪਾਰਟੀ ਨੂੰ ਇਹ ਤਸਦੀਕ ਕਰਨਾ ਹੋਵੇਗਾ ਕਿ ਇਸ਼ਤਿਹਾਰ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਤੋਂ ਪ੍ਰਮਾਣਿਤ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਮੀਡੀਆ ਨੂੰ ਆਦਰਸ਼ ਚੋਣ ਜ਼ਾਬਤੇ ਦੌਰਾਨ ਫਿਰਕੂ ਤੇ ਗੈਰ ਕਾਨੂੰਨੀ ਜਾਤੀਵਾਦ ਤੇ ਰਾਸ਼ਟਰ ਵਿਰੋਧੀ ਖਬਰਾਂ ਪ੍ਰਸਾਰਿਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ਕ ਤੇ ਪ੍ਰਿੰਟਰ ਵੱਲੋਂ ਛਾਪੀ ਸਮੱਗਰੀ ਸਬੰਧਤ ਜ਼ਿਲ੍ਹਾ ਮੈਜਿਸਟਰੇਟ ਜਾਂ ਮੁੱਖ ਚੋਣ ਅਫਸਰ ਦੇ ਦਫਤਰ ਨੂੰ ਭੇਜਣੀ ਜ਼ਰੂਰੀ ਹੈ। ਜੇ ਉਮੀਦਵਾਰ ਜਾਂ ਸਿਆਸੀ ਪਾਰਟੀ ਦੀ ਸਹਿਮਤੀ ਤੋਂ ਬਿਨਾਂ ਕੋਈ ਇਸ਼ਤਿਹਾਰਬਾਜ਼ੀ ਕੀਤੀ ਜਾਂਦੀ ਹੈ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

Advertisement

Advertisement
Author Image

joginder kumar

View all posts

Advertisement
Advertisement
×