ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਵੀਰ ਬਾਲ ਦਿਵਸ’ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਰੱਖਣ ਦੀ ਅਪੀਲ

06:01 AM Dec 27, 2024 IST

ਅੰਮ੍ਰਿਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ):

Advertisement

ਕੇਂਦਰ ਸਰਕਾਰ ਦੇ ਵੀਰ ਬਾਲ ਦਿਵਸ ਪ੍ਰੋਗਰਾਮ ਤਹਿਤ ਕੇਰਲ ਦੇ ਪਯਾਨੁਰ ਸਥਿਤ ਕੇਂਦਰੀ ਵਿਦਿਆਲਾ ’ਚ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸਰੀਰਕ ਰੂਪ ਵਿੱਚ ਨਕਲ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿੰਦਾ ਕੀਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਭਾਰਤ ਸਰਕਾਰ ਇਸ ਦਾ ਨਾਂਅ ਵੀਰ ਬਾਲ ਦਿਵਸ ਤੋਂ ਬਦਲ ਕੇ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਕਰੇ ਅਤੇ ਇਸ ਸਬੰਧੀ ਗਜ਼ਟ ਨੋਟੀਫਿਕੇਸ਼ਨ ਜਾਰੀ ਕਰੇ। ਐਡਵੋਕੇਟ ਧਾਮੀ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਮੌਕੇ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਿਆਂ ਦੀ ਨਕਲ ਕਰਨਾ ਇਤਰਾਜ਼ਯੋਗ ਹੈ ਅਤੇ ਸਿੱਖ ਸਿਧਾਂਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਕੇਰਲ ਦੇ ਪਯਾਨੁਰ ਕੇਂਦਰੀ ਵਿਦਿਆਲਾ ਪ੍ਰਸ਼ਾਸਨ ਵੱਲੋਂ ਬੱਚਿਆਂ ਰਾਹੀਂ ਛੋਟੇ ਸਾਹਿਬਜ਼ਾਦਿਆਂ ਦੀ ਨਕਲ ਕਰਵਾ ਕੇ ਅਤੇ ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਪਾ ਕੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ।

Advertisement
Advertisement