ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਕਮਿਸ਼ਨ ਨੂੰ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ’ਤੇ ਚੋਣਾਂ ਮੁਲਤਵੀ ਨਾ ਕਰਨ ਦੀ ਅਪੀਲ

07:03 AM Apr 27, 2024 IST

ਸ੍ਰੀਨਗਰ/ਜੰਮੂ, 26 ਅਪਰੈਲ
ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਅਤੇ ਪੀਡੀਪੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਚੋਣ ਕਮਿਸ਼ਨ ਨੂੰ ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ’ਤੇ ਚੋਣਾਂ ਮੁਲਤਵੀ ਨਾ ਕਰਨ ਦੀ ਅਪੀਲ ਕੀਤੀ ਹੈ। ਸਾਬਕਾ ਮੁੱਖ ਮੰਤਰੀਆਂ ਨੇ ਇਹ ਅਪੀਲ ਚੋਣ ਕਮਿਸ਼ਨ ਵੱਲੋਂ ਮੁੱਖ ਸਕੱਤਰ ਅਟਲ ਦੂਲੋ ਅਤੇ ਮੁੱਖ ਚੋਣ ਅਧਿਕਾਰੀ ਤੋਂ ਕੁਝ ਸਿਆਸੀ ਪਾਰਟੀਆਂ ਅਤੇ ਤਿੰਨ ਉਮੀਦਵਾਰਾਂ ਦੀਆਂ ਰਿਪੋਰਟਾਂ ਤੋਂ ਬਾਅਦ ਕੀਤੀ ਹੈ ਜੋ ਮੁਗਲ ਰੋਡ ’ਤੇ ਬਰਫ਼ਬਾਰੀ ਸਮੇਤ ਮੌਸਮ ਦੇ ਹਾਲਾਤ ਦੇ ਮੱਦੇਨਜ਼ਰ ਹਲਕੇ ਵਿੱਚ ਚੋਣਾਂ ਦੀ ਸਮਾਂ-ਸਾਰਣੀ ਨੂੰ ਮੁੜ ਵਿਚਾਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਚੋਣ ਕਮਿਸ਼ਨ ਨੂੰ ਕਿਹਾ ਕਿ ਚੋਣ ਮੁਲਤਵੀ ਕਰਨ ਦੀ ਮੰਗ ਸਾਰੀਆਂ ਪਾਰਟੀਆਂ ਦੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਅਜੀਬ ਗੱਲ ਇਹ ਹੈ ਕਿ ਜਿਨ੍ਹਾਂ ਲੋਕਾਂ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ, ਉਨ੍ਹਾਂ ਵਿੱਚੋਂ ਕੁਝ ਲੋਕ ਚੋਣ ਲੜ ਹੀ ਨਹੀਂ ਰਹੇ ਹਨ।

Advertisement

Advertisement
Advertisement