ਸਰਕਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ
11:00 AM Sep 02, 2024 IST
Advertisement
ਸ੍ਰੀ ਗੋਇੰਦਵਾਲ ਸਾਹਿਬ: ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਵੱਲੋਂ ਅੱਜ ਜ਼ੋਨ ਧੂੰਦਾ ਦੇ ਕਿਸਾਨ ਆਗੂਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ੋਨ ਪ੍ਰਧਾਨ ਮਲਕੀਤ ਸਿੰਘ, ਮੀਤ ਪ੍ਰਧਾਨ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਮੈਂਬਰਾਂ ਨੇ ਸ਼ਿਰਕਤ ਕੀਤੀ। ਸ੍ਰੀ ਆਹਲੂਵਾਲੀਆ ਨੇ ਆਖਿਆ ਕਿ ਸਰਕਾਰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਟਾਲਦੀ ਆ ਰਹੀ ਹੈ। ਉਨ੍ਹਾਂ ਆਖਿਆ ਜਿਨ੍ਹਾਂ ਕਿਸਾਨਾਂ ਦੀਆਂ ਮਾਲਕੀ ਜ਼ਮੀਨਾਂ ਵਿੱਚ ਦਰਿਆਈ ਪਾਣੀ ਢਾਹ ਲਾ ਰਿਹਾ ਹੈ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਸਥਾਈ ਹੱਲ ਕੀਤਾ ਜਾਵੇ। ਉੱਥੇ ਹੀ ਲੰਮੇ ਸਮੇਂ ਤੋਂ ਹੜ੍ਹਾ ਦੀ ਮਾਰ ਝੱਲਣ ਵਾਲੇ ਕਿਸਾਨਾਂ ਨੂੰ 60 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਪੱਕਾ ਕੀਤਾ ਜਾਵੇ। ਉਨ੍ਹਾਂ ਆਖਿਆ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਦੀ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement