ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਸਬੰਧੀ ਜਥੇਦਾਰ ਅਕਾਲ ਤਖ਼ਤ ਨੂੰ ਦਖ਼ਲ ਦੇਣ ਦੀ ਅਪੀਲ

07:02 AM Jul 31, 2024 IST

ਗੁਰਿੰਦਰ ਸਿੰਘ
ਲੁਧਿਆਣਾ, 30 ਜੁਲਾਈ
ਅਕਾਲ ਤਖ਼ਤ ਦੇ 2021 ਤੋਂ 2023 ਤੱਕ ਆਨਰੇਰੀ ਸਕੱਤਰ ਰਹੇ ਗੁਰਮੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਸਿੱਖ ਕੌਮ ਵੱਲੋਂ ਗੰਭੀਰਤਾ ਨਾ ਵਿਖਾਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਜਥੇਦਾਰ ਅਕਾਲ ਤਖ਼ਤ ਨੂੰ ਤੁਰੰਤ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਹੈ ਕਿ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਪਿਛਲੇ ਸਾਲ ਤਿੰਨ ਵਾਰ ਵੋਟਾਂ ਬਣਾਉਣ ਲਈ ਤਰੀਕਾਂ ਸੋਧਣ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਚੋਣਾਂ ਲਈ ਸਿੱਖ ਵੋਟਾਂ ਦੀ ਰਜਿਸਟ੍ਰੇਸ਼ਨ ਨਾ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗੁਰਦੁਆਰਾ ਕਮੇਟੀਆਂ ਅਤੇ ਸੋਸ਼ਲ ਮੀਡੀਆ ਰਾਹੀਂ ਕੋਈ ਜਨਤਕ ਨੋਟਿਸ, ਕੋਈ ਅਪੀਲ, ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਵੱਲੋਂ ਘਰ-ਘਰ ਪ੍ਰਚਾਰ ਨਹੀਂ ਕੀਤਾ ਜਾ ਰਿਹਾ। ਜਦਕਿ ਕਮਿਸ਼ਨ ਵੱਲੋਂ ਵੋਟਾਂ ਬਣਾਉਣ ਦੀ ਆਖਰੀ ਮਿਤੀ 31 ਜੁਲਾਈ ਨਿਰਧਾਰਤ ਕੀਤੀ ਗਈ ਹੈ।

Advertisement

ਗੁੰਝਲਦਾਰ ਪ੍ਰਕਿਰਿਆ ਕਾਰਨ ਲੋਕ ਵੋਟਾਂ ਨਹੀਂ ਬਣਾ ਰਹੇ

ਲੁਧਿਆਣਾ: ਵੋਟਾਂ ਬਣਾਉਣ ਦੀ ਪ੍ਰਕਿਰਿਆ ਗੁੰਝਲਦਾਰ ਹੋਣ ਕਾਰਨ ਬਹੁਤੇ ਲੋਕ ਵੋਟ ਨਹੀਂ ਬਣਾ ਸਕੇ। ਜਾਣਕਾਰੀ ਅਨੁਸਾਰ ਵੋਟਾਂ ਬਣਾਉਣ ਲਈ ਚੋਣ ਹਲਕੇ ਦੇ ਚੋਣ ਅਧਿਕਾਰੀ ਦੇ ਦਫ਼ਤਰ ਵਿੱਚ ਵੋਟਰ ਰਜਿਸਟਰਡ ਫਾਰਮ, ਆਧਾਰ ਕਾਰਡ ਦੀ ਕਾਪੀ ਅਤੇ ਫੋਟੋ ਜਮ੍ਹਾਂ ਕਰਾ ਕੇ ਵੋਟ ਬਣਾਈ ਜਾ ਸਕਦੀ ਸੀ ਪਰ ਆਮ ਲੋਕਾਂ ਨੂੰ ਆਪਣੇ ਚੋਣ ਹਲਕੇ ਦੀ ਸਹੀ ਜਾਣਕਾਰੀ ਨਾ ਹੋਣ ਕਾਰਨ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Advertisement
Advertisement