ਅਮਰੀਕਾ ਵਿੱਚ ਫ਼ੌਤ ਹੋਏ ਨੌਜਵਾਨ ਦੀ ਲਾਸ਼ ਮੰਗਵਾਉਣ ਲਈ ਵਿਦੇਸ਼ ਮੰਤਰਾਲੇ ਨੂੰ ਅਪੀਲ
10:45 PM Apr 03, 2024 IST
Advertisement
ਪੱਤਰ ਪ੍ਰੇਰਕ
Advertisement
ਕਾਹਨੂੰਵਾਨ, 3 ਅਪਰੈਲ
Advertisement
ਤਿੰਨ ਦਿਨ ਪਹਿਲਾਂ ਅਮਰੀਕਾ ਵਿੱਚ ਫ਼ੌਤ ਹੋਏ ਨੌਜਵਾਨ ਦੇ ਸਕੇ ਸਬੰਧੀਆਂ ਨੇ ਵਿਦੇਸ਼ ਮੰਤਰਾਲੇ ਤੋਂ ਉਸ ਦੀ ਲਾਸ਼ ਮੰਗਵਾਉਣ ਦੀ ਮੰਗ ਕੀਤੀ ਹੈ। ਹਰਵਿੰਦਰ ਸਿੰਘ ਵਾਸੀ ਪਿੰਡ ਭੱਟੀਆਂ ਨੇ ਦੱਸਿਆ ਕਿ ਵਿਦੇਸ਼ ਗਏ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਹਰਪ੍ਰੀਤ ਸਿੰਘ (32) ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਗੁਰਦਾਸਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਿੰਨ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਉਹ ਉਥੇ ਟਰਾਲਾ ਚਲਾਉਂਦਾ ਸੀ। ਉਹ 13 ਸਾਲ ਤੋਂ ਅਮਰੀਕਾ ਹੀ ਰਹਿ ਰਿਹਾ ਸੀ। ਰਿਸ਼ਤੇਦਾਰਾਂ ਅਤੇ ਪਰਿਵਾਰ ਵੱਲੋਂ ਵਿਦੇਸ਼ ਮੰਤਰਾਲੇ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਹਰਪ੍ਰੀਤ ਸਿੰਘ ਦੀ ਲਾਸ਼ ਵਾਪਸ ਮੰਗਵਾਉਣ ਲਈ ਅਮਰੀਕਾ ਅੰਬੈਸੀ ਦੇ ਅਧਿਕਾਰੀਆਂ ਨਾਲ ਰਾਬਤਾ ਕਰ ਕੇ ਇਸ ਸਬੰਧੀ ਗੱਲਬਾਤ ਕੀਤੀ ਜਾਵੇ।
Advertisement