ਪ੍ਰਧਾਨ ਮੰਤਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਨਿਲਾਮ ਨਾ ਕਰਨ ਦੀ ਅਪੀਲ
10:24 PM Oct 25, 2023 IST
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਟਵੀਟ ਕਰਕੇ ਅਪੀਲ ਕੀਤੀ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲ ਨੂੰ ਆਪਣੇ ਗ੍ਰਹਿ ਵਿਖੇ ਸਜਾ ਕੇ ਰੱਖਣ ਅਤੇ ਇਸ ਨੂੰ ਨਿਲਾਮ ਨਾ ਕਰਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਿਲੇ ਸਨਮਾਨਾਂ ਅਤੇ ਤੋਹਫਿਆਂ ਦੀ ਨਿਲਾਮੀ ਕੀਤੀ ਜਾ ਰਹੀ ਹੈ ਜਨਿ੍ਹਾਂ ਵਿਚ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਤੋਹਫ਼ਾ ਨਹੀਂ ਸਗੋਂ ਇੱਕ ਸ਼ਰਧਾ ਅਤੇ ਸਤਿਕਾਰ ਦਾ ਪ੍ਰਤੀਕ ਹੈ। ਟਵੀਟ ਦੇ ਨਾਲ ਉਨ੍ਹਾਂ ਖ਼ਬਰ ਦਾ ਵੀ ਹਵਾਲਾ ਦਿੱਤਾ ਹੈ, ਜਿਸ ਵਿੱਚ ਲਗਪਗ 912 ਵਸਤਾਂ 31 ਅਕਤੂਬਰ ਤੱਕ ਨਿਲਾਮ ਕੀਤੀਆਂ ਜਾਣਗੀਆਂ।
Advertisement
Advertisement
Advertisement