ਯੂਏਪੀਏ ਕਾਨੂੰਨ ਤਹਿਤ ਗ੍ਰਿਫ਼ਤਾਰ ਸਿੱਖਾਂ ਦੇ ਕੇਸਾਂ ਦੀ ਪੈਰਵੀ ਸ਼੍ਰੋਮਣੀ ਕਮੇਟੀ ਤੋਂ ਕਰਾਉਣ ਦੀ ਅਪੀਲ
01:17 PM Jul 27, 2020 IST
ਟ੍ਰਬਿਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜੁਲਾਈ
Advertisement
ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਗਿਆ ਅਤੇ ਪੁਲੀਸ ਆਪਣੀ ਸਾਖ ਬਚਾਉਣ ਲਈ ਅਜਿਹਾ ਕਰ ਰਹੀ ਹੈੇ। ਇਹ ਸਾਰੇ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਵਧੇਰੇ ਦਿਹਾੜੀਦਾਰ ਹਨ। ਇਹਨਾਂ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਵੀ ਦੇਣ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਕਈ ਪੀੜਤ ਪਰਿਵਾਰਾਂ ਤੋਂ ਇਲਾਵਾ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਯੂ ਏ ਪੀ ਏ ਤਹਿਤ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।
Advertisement
Advertisement