ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ

10:35 AM Oct 20, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 19 ਅਕਤੂਬਰ
ਸਬ-ਡਿਵੀਜ਼ਨ ਲਹਿਰਾਗਾਗਾ ਦੇ ਪਿੰਡਾਂ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਦੀਆਂ ਹਦਾਇਤਾਂ ਅਨੁਸਾਰ ਡੀਐੱਸਪੀ ਦੀਪਇੰਦਰਪਾਲ ਸਿੰਘ ਜੇਜੀ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡੀਐੱਸਪੀ ਸ੍ਰੀ ਜੇਜੀ ਨੇ ਪਿੰਡ ਖੋਖਰ, ਫਤਿਹਗੜ੍ਹ, ਚੂੜਲ ਖੁਰਦ, ਡਸਕਾ, ਰੱਤਾ ਖੇੜਾ, ਨੰਗਲਾਂ, ਅੜਕਵਾਸ, ਲਹਿਲ ਖੁਰਦ, ਕਾਲ ਬੰਜਾਰਾ, ਫਲੇੜਾ ਆਦਿ ਵੱਡੀ ਗਿਣਤੀ ਪਿੰਡਾਂ ਦੇ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ-ਖੂਹਦ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਕਾਰਜ ਵਿੱਚ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵੱਖ ਵੱਖ ਤਕਨੀਕਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਥਾਣਿਆਂ ਦੇ ਮੁਖੀ ਅਤੇ ਪ੍ਰਸ਼ਾਸਨ ਦੇ ਹੋਰ ਕਰਮਚਾਰੀ ਵੀ ਜਾਗਰੂਕਤਾ ਮੁਹਿੰਮ ਦਾ ਸਰਗਰਮ ਹਿੱਸਾ ਬਣ ਰਹੇ ਹਨ ਅਤੇ ਯਕੀਨੀ ਤੌਰ ’ਤੇ ਆਉਣ ਵਾਲੇ ਦਿਨਾਂ ਵਿੱਚ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ।

Advertisement

Advertisement