ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰਬਾਣੀ ਕੀਰਤਨ ਪ੍ਰਸਾਰਨ ਲਈ ਐਪਲ ਆਧਾਰਿਤ ਐਪ ਜਾਰੀ

07:43 AM May 10, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 9 ਮਈ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਨ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣਿਆ ਜਾ ਸਕੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈਓਐੱਸ ਆਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ। ਇਸ ਐਪ ਦਾ ਨਾਮ ‘ਐਸਜੀਪੀਸੀ ਗੁਰਬਾਣੀ ਕੀਰਤਨ’ ਹੈ ਜੋ ਐਪਲ ਐਪਲੀਕੇਸ਼ਨ ਸਟੋਰ ਤੋਂ ਸ਼ਰਧਾਲੂ ਡਾਊਨਲੋਡ ਕਰ ਸਕਣਗੇ। ਸ੍ਰੀ ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਪੂਰੇ ਵਿਸ਼ਵ ਦੀਆਂ ਸੰਗਤ ਲਈ ਸ਼ਰਧਾ ਦਾ ਕੇਂਦਰ ਹੈ ਅਤੇ ਹਰ ਸ਼ਰਧਾਲੂ ਦੀ ਇਸ ਪਾਵਨ ਅਸਥਾਨ ਤੋਂ ਗੁਰਬਾਣੀ ਕੀਰਤਨ ਸਰਵਣ ਕਰਨ ਦੀ ਤਾਂਘ ਰਹਿੰਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਐਪ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਰੋਜ਼ਾਨਾ ਹੋਣ ਵਾਲੇ ਪੂਰੇ ਦਿਨ ਦਾ ਸਿੱਧਾ ਆਡੀਓ ਪ੍ਰਸਾਰਨ ਸਰਵਣ ਕਰ ਸਕਦੇ ਹਨ।

Advertisement

Advertisement
Advertisement