ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਿੰਦਰ ਮੋਦੀ ਨੂੰ ਚੋਣ ਲੜਨ ਦੇ ਅਯੋਗ ਠਹਿਰਾਉਣ ਸਬੰਧੀ ਅਰਜ਼ੀ ਖਾਰਜ

07:03 AM May 31, 2024 IST

ਨਵੀਂ ਦਿੱਲੀ, 30 ਮਈ
ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੌਜੂਦਾ ਲੋਕ ਸਭਾ ਚੋਣਾਂ ਲੜਨ ਤੋਂ ਅਯੋਗ ਠਹਿਰਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰਦਿਆਂ ਅੱਜ ਕਿਹਾ ਕਿ ਲਾਏ ਗਏ ਦੋਸ਼ ਬੇਤੁਕੇ ਅਤੇ ਬੇਬੁਨਿਆਦ ਹਨ। ਜਸਟਿਸ ਸਚਿਨ ਦੱਤਾ ਨੇ ਕਿਹਾ ਕਿ ਪਟੀਸ਼ਨ ਗਲਤ ਅਤੇ ਮਨਘੜਤ ਇਰਾਦਿਆਂ ਵਾਲੀ ਹੈ ਅਤੇ ਉਸ ’ਤੇ ਵਿਚਾਰ ਨਹੀਂ ਕੀਤਾ ਜਾ ਸਕਦਾ ਹੈ। ਕੈਪਟਨ ਦੀਪਕ ਕੁਮਾਰ ਵੱਲੋਂ ਦਾਖ਼ਲ ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਸੀ ਕਿ ਮੋਦੀ ਅਤੇ ਉਸ ਦੇ ਸਾਥੀਆਂ ਨੇ 2018 ਵਿੱਚ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਕਰੈਸ਼ ਕਰਾਉਣ ਦੀ ਯੋਜਨਾ ਬਣਾ ਕੇ ਕੌਮੀ ਸੁਰੱਖਿਆ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਟੀਸ਼ਨਰ ਉਸ ਉਡਾਣ ਦਾ ਪਾਇਲਟ ਸੀ। ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨ ਦੀ ਪੜਚੋਲ ਤੋਂ ਪਤਾ ਲੱਗਦਾ ਹੈ ਕਿ ਇਹ ਅਸਪੱਸ਼ਟ, ਬੇਬੁਨਿਆਦ ਅਤੇ ਬੇਤੁਕੇ ਦੋਸ਼ਾਂ ਵਾਲੀ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨ ਦਾ ਮਕਸਦ ਸਨਸਨੀਖੇਜ਼ ਦੋਸ਼ ਲਗਾਉਣਾ ਸੀ ਜਿਸ ਕਰਕੇ ਇਸ ਨੂੰ ਖਾਰਜ ਕੀਤਾ ਜਾਂਦਾ ਹੈ। ਪਟੀਸ਼ਨ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਦਿੱਤਿਆ ਸਿੰਧੀਆ ਦੀ ਉਮੀਦਵਾਰੀ ਰੱਦ ਕਰਨ ਦੀ ਵੀ ਮੰਗ ਕੀਤੀ ਗਈ ਸੀ। ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪ੍ਰਧਾਨ ਮੰਤਰੀ ਨੇ ਰਿਟਰਨਿੰਗ ਅਫ਼ਸਰ ਅੱਗੇ ਇਹ ਦਿਖਾਉਣ ਲਈ ‘ਝੂਠਾ ’ ਹਲਫ਼ ਲਿਆ ਕਿ ਉਹ ਚੋਣ ਲੜਨ ਦੇ ਯੋਗ ਹਨ। ਅਰਜ਼ੀਕਾਰ ਨੇ ਇਹ ਵੀ ਦੋਸ਼ ਲਾਇਆ ਕਿ ਮੋਦੀ ਨੇ ਏਅਰ ਇੰਡੀਆ ਲਿਮਟਿਡ ਨੂੰ ਵੇਚ ਕੇ ਸਬੂਤਾਂ ਨੂੰ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਨੇ ਉਸ ਦੇ ਸੇਵਾ ਰਿਕਾਰਡ ਨੂੰ ਜਾਅਲੀ ਬਣਾ ਕੇ ਉਸ ਦੇ ਪਾਇਲਟ ਦੇ ਲਾਇਸੈਂਸ ਅਤੇ ਰੇਟਿੰਗਾਂ ਨੂੰ ਰੱਦ ਕਰ ਦਿੱਤਾ ਸੀ। -ਪੀਟੀਆਈ

Advertisement

Advertisement
Advertisement