ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਯੁਵਕ ਸੇਵਾਵਾਂ ਕਲੱਬਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਅਰਜ਼ੀਆਂ ਮੰਗੀਆਂ

10:44 AM Oct 20, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਕਤੂਬਰ
ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਵਿਭਾਗ ਨਾਲ ਐਫੀਲੀਏਟਿਡ ਯੁਵਕ ਸੇਵਾਵਾਂ ਕਲੱਬਾਂ ਨੂੰ ਉਨ੍ਹਾਂ ਵੱਲੋਂ ਪਿਛਲੇ ਦੋ ਸਾਲ ਤੋਂ ਆਪਣੇ ਪਿੰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਅਤੇ ਰੰਗਲਾ ਪੰਜਾਬ ਸਿਰਜਣ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਅਧਾਰ ’ਤੇ ਵਿੱਤੀ ਸਹਾਇਤਾ ਦੇਣ ਲਈ ਜ਼ਿਲ੍ਹੇ ਭਰ ਵਿੱਚੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ 31 ਅਕਤੂਬਰ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਯੁਵਕ ਸੇਵਾਵਾਂ ਕਲੱਬਾਂ ਵੱਲੋਂ ਆਪਣੀਆਂ ਅਰਜ਼ੀਆਂ ਦੇ ਨਾਲ ਕਲੱਬ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਦੀਆਂ ਤਸਵੀਰਾਂ ਅਤੇ ਅਖਬਾਰਾਂ ਦੀਆਂ ਕਾਤਰਾਂ ਨੱਥੀ ਕੀਤੀਆਂ ਜਾਣ ਤਾਂ ਜੋ ਜ਼ਿਲ੍ਹੇ ਭਰ ਵਿੱਚੋਂ ਵਧੀਆ ਕੰਮ ਕਰਨ ਵਾਲੇ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਖੇਡਾਂ ਦੇ ਸਾਮਾਨ ਅਤੇ ਯੁਵਕ ਗਤੀਵਿਧੀਆਂ ਆਦਿ ਲਈ ਵਿੱਤੀ ਸਹਾਇਤਾ (ਗ੍ਰਾਂਟ) ਜਾਰੀ ਕੀਤੀ ਜਾ ਸਕੇ। ਇਸ ਸਬੰਧੀ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਵਿਚੋਂ ਯੋਗ ਯੁਵਕ ਸੇਵਾਵਾਂ ਕਲੱਬਾਂ ਦੀ ਚੋਣ ਜ਼ਿਲ੍ਹਾ ਪੱਧਰ ’ਤੇ ਬਣਾਈ ਗਈ ਕਮੇਟੀ ਵੱਲੋਂ ਕੀਤੀ ਜਾਵੇਗੀ। ਯੁਵਕ ਸੇਵਾਵਾਂ ਕਲੱਬਾਂ ਵੱਲੋਂ ਇਹ ਅਰਜ਼ੀਆਂ ਜਾਂ ਫਾਈਲਾਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫਤਰ ਵਿਖੇ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ 9417306371 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement