ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ
07:40 AM Jun 06, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ/ਧੂਰੀ, 5 ਜੂਨ
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਵਨੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਅਰਜ਼ੀਆਂ ਮੰਗੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਿਰਫ਼ ਭਾਰਤ ਦੇ ਨਾਗਰਿਕ ਬੱਚਿਆਂ ਨੂੰ ਮਿਲਣ ਵਾਲੇ ਇਸ ਪੁਰਸਕਾਰ ਲਈ ਉਮਰ ਹੱਦ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਕੌਮੀ ਬਾਲ ਪੁਰਸਕਾਰ ਦੀ ਵੈੱਬਸਾਈਟ https://awards.gov.in ’ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੈੱਬਸਾਈਟ ’ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਜੁਲਾਈ ਤੱਕ ਹੈ।ੇ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672232100 ਜਾਂ 92566-16132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Advertisement
Advertisement
Advertisement