For the best experience, open
https://m.punjabitribuneonline.com
on your mobile browser.
Advertisement

ਡੇਅਰੀ ਸਿਖਲਾਈ ਕੋਰਸ ਲਈ ਅਰਜ਼ੀਆਂ ਮੰਗੀਆਂ

07:18 AM Jul 06, 2024 IST
ਡੇਅਰੀ ਸਿਖਲਾਈ ਕੋਰਸ ਲਈ ਅਰਜ਼ੀਆਂ ਮੰਗੀਆਂ
Advertisement

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 5 ਜੁਲਾਈ
ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਅਬੁਲ ਖੁਰਾਣਾ ਵਿਖੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਸ਼ੂ ਪਾਲਕਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 15 ਜੁਲਾਈ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਰਣਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਦੋ ਹਫ਼ਤੇ ਦੀ ਮੁਫ਼ਤ ਡੇਅਰੀ ਸਿਖਲਾਈ ਦੇ ਨਾਲ-ਨਾਲ ਸਫਲਤਾਪੂਰਵਕ ਟ੍ਰੇਨਿੰਗ ਕਰਨ ਉਪਰੰਤ 35 ਸੌ ਰੁਪਏ ਵਜ਼ੀਫ਼ਾ ਅਤੇ ਡੇਅਰੀ ਨਾਲ ਸਬੰਧਤ ਲਿਟਰੇਚਰ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਲਾਭਪਾਤਰੀਆਂ ਦੀ ਕੌਂਸਲਿੰਗ 8 ਜੁਲਾਈ ਨੂੰ ਸਵੇਰੇ 10 ਵਜੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਆਈਐੱਫ਼ਟੀਸੀ, ਪਿੰਡ ਅਬੁਲ ਖੁਰਾਣਾ ਵਿੱਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਹਵਾਨ ਲੜਕੇ/ਵਿਆਹੀਆਂ ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 50 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਦਾ ਵਸਨੀਕ ਹੋਵੇ, ਆਪਣਾ ਅਨੁਸੂਚਿਤ ਜਾਤੀ ਨਾਲ ਸਬੰਧਤ ਸਰਟੀਫਿਕੇਟ ਸਮੇਤ ਪਾਸਪੋਰਟ ਸਾਈਜ਼ ਫੋਟੋ, ਘੱਟੋ-ਘੱਟ ਪੰਜਵੀਂ ਪਾਸ ਦਾ ਤਸਦੀਕਸ਼ੁਦਾ ਯੋਗਤਾ ਸਰਟੀਫਿਕੇਟ, ਆਧਾਰ ਕਾਰਡ ਨਾਲ ਲੈ ਕੇ ਦਫ਼ਤਰ ਵਿਖੇ ਹਾਜ਼ਰ ਹੋਣ।

Advertisement

Advertisement
Advertisement
Author Image

joginder kumar

View all posts

Advertisement