ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਬਾਲ ਪੁਰਸਕਾਰ ਲਈ ਅਰਜ਼ੀਆਂ ਮੰਗੀਆਂ

07:58 AM Aug 18, 2023 IST
featuredImage featuredImage

ਗੁਰਦੀਪ ਸਿੰਘ ਲਾਲੀ
ਸੰਗਰੂਰ, 17 ਅਗਸਤ
ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ, ਭਾਰਤ ਸਰਕਾਰ ਵੱਲੋਂ ਜਾਰੀ ਪੱਤਰ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਨਵਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ, ਉਹ ਅਸਾਧਾਰਨ ਬੱਚੇ ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਨ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈੱਬਸਾਈਟ https://awards.gov.in ਉੱਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੈਬਸਾਈਟ ‘ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31 ਅਗਸਤ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਐਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਪ੍ਰਧਾਨ ਮੰਤਰੀ ਵੱਲੋਂ ਦਿੱਤਾ ਜਾਂਦਾ ਹੈ। ਉਨ੍ਹਾਂ ਨੇ ਅਪੀਲ ਕੀਤੀ ਹੈ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ, ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸੰਗਰੂਰ ਦੇ ਫੋਨ ਨੰਬਰ 01672-232100 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement