ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ

07:35 AM Jul 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੁਲਾਈ
ਸੂਬਾ ਸਰਕਾਰ ਨੇ ਪੌਣੇ ਤਿੰਨ ਸਾਲ ਤੋਂ ਖਾਲੀ ਪਏ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਰਜ਼ੀਆਂ ਭਰਨ ਦੀ ਆਖਰੀ ਤਾਰੀਖ 6 ਅਗਸਤ 2024 ਰੱਖੀ ਗਈ ਹੈ। ਪਹਿਲਾਂ ਕਾਂਗਰਸ ਸਰਕਾਰ ਨੇ ਕੁਝ ਸਮੇਂ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ, ਜਿਸ ਵਿਚ ਚਰਨਜੀਤ ਸਿੰਘ ਚੰਨੀ ਦਾ ਮੁੱਖ ਮੰਤਰੀ ਕਾਰਜਕਾਲ ਵੀ ਸ਼ਾਮਲ ਹੈ। ਸਵਾ ਦੋ ਸਾਲ ਤੋਂ ‘ਆਪ’ ਸਰਕਾਰ ਨੇ ਵੀ ਚੇਅਰਮੈਨ ਦੀ ਨਿਯੁਕਤੀ ਨਹੀਂ ਕੀਤੀ। ਚੇਅਰਮੈਨ ਦੀ ਨਿਯੁਕਤੀ ਨਾ ਹੋਣ ਕਾਰਨ ਕਮਿਸ਼ਨ ਕੋਲ ਵੱਡੀ ਗਿਣਤੀ ਵਿੱਚ ਕੇਸ ਲਟਕਦੇ ਆ ਰਹੇ ਹਨ, ਜਿਨ੍ਹਾਂ ’ਤੇ ਸੁਣਵਾਈ ਨਹੀਂ ਹੋ ਰਹੀ ਹੈ।
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਵੇ ਤੇ ਉਸ ਦੀ ਉਮਰ 65 ਸਾਲ ਤੋਂ ਵੱਧ ਨਹੀਂ ਹੋਣੀ ਚਾਹੀਦੀ ਹੈ। ਉਹ ਪੰਜਾਬ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾਂ ਨਹੀਂ ਹੋਣਾ ਚਾਹੀਦਾ।

Advertisement

Advertisement
Advertisement