ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੇਐੱਨਯੂ ਵਿੱਚ ਛਬੀਲ ਲਗਾਈ

10:57 AM May 19, 2024 IST
ਛਬੀਲ ਦੌਰਾਨ ਸੇਵਾ ਕਰਦੇ ਹੋਏ ਵਿਦਿਆਰਥੀ।

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਮਈ
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐੱਨਯੂ) ਵਿੱਚ ਵਿਦਿਆਰਥੀਆਂ ਵੱਲੋਂ ਛਬੀਲ ਲਗਾਈ ਗਈ। ਜੇਐਨਯੂ ਵਿੱਚ ਲਗਾਈ ਛਬੀਲ ’ਚ ’ਵਰਸਿਟੀ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ਼ ਨੇ ਠੰਢਾ ਮਿੱਠਾ ਜਲ ਛਕਿਆ। ਜਾਣਕਾਰੀ ਅਨੁਸਾਰ ਜੇਐੱਨਯੂ ਵਿੱਚ ਪੰਜਾਬੀ ਵਿਦਿਆਰਥੀਆਂ ਵੱਲੋਂ ਪਹਿਲੀ ਵਾਰ ਛਬੀਲ ਲਗਾਈ ਗਈ, ਜਿਸ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਤੇ ਸ਼ਰਧਾ ਭਾਵਨਾ ਨਾਲ ਸੇਵਾ ਕੀਤੀ। ਇਸ ਪ੍ਰੋਗਰਾਮ ਦੀ ਸਫਲਤਾ ਨੇ ਅਜਿਹੀਆਂ ਹੋਰ ਪਹਿਲਕਦਮੀਆਂ ਲਈ ਰਾਹ ਪੱਧਰਾ ਕੀਤਾ ਹੈ ਜਿਨ੍ਹਾਂ ਦਾ ਉਦੇਸ਼ ਜੇਐੱਨਯੂ ਭਾਈਚਾਰੇ ਦੇ ਅੰਦਰ ਰਿਸ਼ਤਿਆਂ ਨੂੰ ਮਜ਼ਬੂਤ ਕਰਨਾ ਹੈ। ਇਸ ਦੌਰਾਨ ਵਿਦਿਆਰਥੀਆਂ ਨੇ ਕਿਹਾ ਕਿ ਉਹ ਅੱਗ ਵੀ ਅਜਿਹੇ ਉਪਰਾਲੇ ਕਰਦੇ ਰਹਿਣਗੇ।

Advertisement

Advertisement