ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਤੀਆ ਵਿਧਾਨ ਸਭਾ ਹਲਕੇ ਲਈ ਜਨਰਲ ਆਬਜ਼ਰਵਰ ਨਿਯੁਕਤ

07:30 AM Sep 17, 2024 IST

ਪੱਤਰ ਪ੍ਰੇਰਕ
ਰਤੀਆ, 16 ਸਤੰਬਰ
ਰਤੀਆ ਵਿਧਾਨ ਸਭਾ ਹਲਕੇ ਦੇ ਆਰਓ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ 2012 ਬੈਚ ਦੀ ਆਈਏਐੱਸ ਅਰੁੰਧਤੀ ਚੱਕਰਵਰਤੀ ਨੂੰ ਜ਼ਿਲ੍ਹੇ ਦੀ 41-ਰਤੀਆ (ਅਨੁਸੂਚਿਤ ਜਾਤੀ) ਲਈ ਜਨਰਲ ਅਬਜ਼ਰਵਰ ਨਿਯੁਕਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਵਿਧਾਨ ਸਭਾ ਦੀਆਂ ਆਮ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਦੀ ਨਿਗਰਾਨੀ ਕਰਨਗੇ। ਉਨ੍ਹਾਂ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਰਤੀਆ ਵਿੱਚ 41-ਰਤੀਆ (ਅਨੁਸੂਚਿਤ ਜਾਤੀ) ਲਈ ਨਿਯੁਕਤ ਜਨਰਲ ਸੁਪਰਵਾਈਜ਼ਰ ਆਈਏਐੱਸ ਅਰੁੰਧਤੀ ਚੱਕਰਵਰਤੀ ਦਾ ਦਫ਼ਤਰ ਬਣਾਇਆ ਗਿਆ ਹੈ। ਉਨ੍ਹਾਂ ਦਾ ਮੋਬਾਈਲ ਨੰਬਰ 94353-37707 ਹੈ। ਲੋਕ ਉਨ੍ਹਾਂ ਨੂੰ ਲੋਕ ਨਿਰਮਾਣ ਵਿਭਾਗ ਰਤੀਆ ਦੇ ਰੈਸਟ ਹਾਊਸ ਵਿੱਚ ਸਵੇਰੇ 11 ਵਜੇ ਮਿਲ ਸਕਦੇ ਹਨ।

Advertisement

Advertisement