ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪ੍ਰਬੰਧਕ ਨਿਯੁਕਤ

06:54 AM Jul 25, 2023 IST

ਪੱਤਰ ਪ੍ਰੇਰਕ
ਘਨੌਲੀ, 24 ਜੁਲਾਈ
ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਪਿੰਡ ਘਨੌਲੀ ਵਿੱਚ ਪਿਛਲੇ ਲਗਪਗ 6 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਨਿਪਟਾਰਾ ਕਰਨ ਲਈ ਪ੍ਰਬੰਧਕ ਨਿਯੁਕਤ ਕਰ ਦਿੱਤਾ ਹੈ। ਪੁਸ਼ਟੀ ਕਰਦਿਆਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਬਲਜਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਬੀਡੀਪੀਓ ਰੂਪਨਗਰ ਵੱਲੋਂ ਕੀਤੀ ਗਈ ਸਿਫਾਰਿਸ਼ ਦੇ ਆਧਾਰ ’ਤੇ ਇੰਦਰਪਾਲ ਸਿੰਘ ਵੀਡੀਓ (ਵਿਲੇਜ ਡਿਵੈਲਪਮੈਂਟ ਅਫਸਰ) ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਸਰਪੰਚ ਕਮਲਜੀਤ ਕੌਰ ਦੀ ਥਾਂ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।

Advertisement

Advertisement