ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵੱਲੋਂ ਪੰਜ ਨਗਰ ਨਿਗਮਾਂ ਦੇ ਆਬਜ਼ਰਵਰ ਨਿਯੁਕਤ

06:31 AM Nov 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਨਵੰਬਰ
ਆਮ ਆਦਮੀ ਪਾਰਟੀ ਪੰਜਾਬ ਨੇ ਅਗਾਮੀ 5 ਨਗਰ ਨਿਗਮਾਂ ਤੇ 42 ਨਗਰ ਕੌਂਸਲਾਂ ਦੀਆਂ ਚੋਣਾਂ ਨੂੰ ਲੈ ਕੇ ਤਿਆਰੀਆਂ ਖਿੱਚ ਲਈਆਂ ਹਨ। ਚੋਣਾਂ ਨੂੰ ਲੈ ਕੇ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਪਾਰਟੀ ਹਾਈ ਕਮਾਂਡ ਨਾਲ ਗੱਲਬਾਤ ਤੋਂ ਬਾਅਦ 5 ਨਗਰ ਨਿਗਮਾਂ ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ ਫਗਵਾੜਾ ਵਾਲੇ ਹਲਕਿਆਂ ਦੇ ਆਬਜ਼ਰਵਰ ਨਿਯੁਕਤ ਕਰ ਦਿੱਤੇ ਹਨ। ਇਸ ਸਬੰਧੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਅੰਮ੍ਰਿਤਸਰ, ਹਰਭਜਨ ਸਿੰਘ ਈਟੀਓ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ ਅਤੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੂੰ ਲੁਧਿਆਣਾ ਨਗਰ ਨਿਗਮ ਦਾ ਆਬਜ਼ਰਵਰ ਨਿਯੁਕਤ ਕੀਤਾ ਗਿਆ ਹੈ। ਇਸ ਦੌਰਾਨ ਹੁਸ਼ਿਆਰਪੁਰ ਤੋਂ ‘ਆਪ’ ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੂੰ ਫਗਵਾੜਾ ਨਗਰ ਨਿਗਮ ਦਾ ਆਬਜ਼ਰਵਰ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਅਰੋੜਾ ਨੇ ਐਲਾਨ ਕੀਤਾ ਕਿ ਪਹਿਲੀ ਦਸੰਬਰ ਤੋਂ ਪਾਰਟੀ ਨਿਗਮਾਂ ਤੇ ਕੌਂਸਲਾਂ ਦੇ ਉਮੀਦਵਾਰਾਂ ਦੀਆਂ ਅਰਜ਼ੀਆਂ ਸਵੀਕਾਰ ਕਰਨੀਆਂ ਸ਼ੁਰੂ ਕਰ ਦੇਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਸਮੇਂ ਮੈਰਿਟ, ਪਾਰਟੀ ਪ੍ਰਤੀ ਵਫ਼ਾਦਾਰੀ, ਇਲਾਕੇ ਦੇ ਸਮਾਜਿਕ ਸਮੀਕਰਨ ਅਤੇ ਜਿੱਤਣ ਦੀ ਯੋਗਤਾ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਜਿਹੜੇ ਵੀ ਪਾਰਟੀ ਮੈਂਬਰ ਚੋਣ ਲੜਨ ਦੇ ਇੱਛੁਕ ਹਨ, ਉਹ ਆਪਣੇ ਸਥਾਨਕ ਪਾਰਟੀ ਅਹੁਦੇਦਾਰਾਂ ਜਾਂ ਵਿਧਾਇਕਾਂ ਨਾਲ ਸੰਪਰਕ ਕਰਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੀ ਸੂਬਾ ਸਰਕਾਰ ਪੰਜਾਬ ਦੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨਿਰਪੱਖ ਅਤੇ ਆਜ਼ਾਦ ਚੋਣਾਂ ਦੀ ਆਸ ਪ੍ਰਗਟ ਕਰਦਿਆਂ ਕਿਹਾ ਕਿ ਚੋਣਾਂ ਤੋਂ ਬਾਅਦ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਆਵੇਗੀ।

Advertisement

Advertisement