ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿੱਝਰ ਤੇ ਮਿੱਡੂਖੇੜਾ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਨਿਯੁਕਤ

07:33 AM Oct 07, 2023 IST

ਚੰਡੀਗੜ੍ਹ (ਟਨਸ): ਯੂਥ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਨੌਜਵਾਨ ਤੇ ਸਰਗਰਮ ਯੂਥ ਅਕਾਲੀ ਆਗੂਆਂ ਤੇਜਿੰਦਰ ਸਿੰਘ ਨਿੱਝਰ ਤੇ ਆਕਾਸ਼ਦੀਪ ਸਿੰਘ ਮਿੱਡੂਖੇੜਾ ਨੂੰ ਯੂਥ ਅਕਾਲੀ ਦਲ ਦਾ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਸਰਬਜੀਤ ਸਿੰਘ ਝਿੰਜਰ ਨੇ ਦੋਵਾਂ ਆਗੂਆਂ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਹੈ ਕਿ ਉਹ ਦੋਵੇਂ ਪਾਰਟੀ ਲਈ ਡਟ ਕੇ ਦਨਿ ਰਾਤ ਮਿਹਨਤ ਕਰਨਗੇ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਹੀ ਦੇਸ਼ ਦਾ ਭਵਿੱਖ ਹੈ ਤੇ ਜਿਸ ਪਾਰਟੀ ਨਾਲ ਸਭ ਤੋਂ ਵੱਧ ਨੌਜਵਾਨ ਵਰਗ ਜੁੜੇਗਾ, ਉਹੀ ਪਾਰਟੀ ਲੋਕਾਂ ਦੀ ਸਭ ਤੋਂ ਵੱਧ ਸੇਵਾ ਕਰ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੇ ਅੱਜ ਮਹਿਸੂਸ ਕਰ ਲਿਆ ਹੈ ਕਿ ‘ਆਪ’ ਨੇ ਨੌਜਵਾਨਾਂ ਨਾਲ ਸਭ ਤੋਂ ਵੱਡਾ ਧੋਖਾ ਤੇ ਧੱਕਾ ਕੀਤਾ ਹੈ ਤੇ ਉਹ ਸੱਚ ਜਾਣਨ ਮਗਰੋਂ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜ ਰਹੇ ਹਨ।

Advertisement

Advertisement