ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਧਾਵਾ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਨਿਯੁਕਤ

08:30 AM May 25, 2024 IST
ਵਿਧਾਇਕ ਕੁਲਜੀਤ ਰੰਧਾਵਾ ਨੂੰ ਵਧਾਈ ਦਿੰਦੇ ਹੋਏ ਪਾਰਟੀ ਅਹੁਦੇਦਾਰ। -ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 24 ਮਈ
‘ਆਪ’ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਵੱਲੋਂ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀਆਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ‘ਆਪ’ ਟਰਾਂਸਪੋਰਟ ਵਿੰਗ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਵਿਧਾਇਕ ਰੰਧਾਵਾ ਦੀ ਟਰਾਂਸਪੋਰਟ ਵਿੰਗ ਦੇ ਪੰਜਾਬ ਪ੍ਰਧਾਨ ਵੱਜੋਂ ਹੋਈ ਨਿਯੁਕਤੀ ਦੀ ਖ਼ਬਰ ਨਾਲ ਹਲਕੇ ਦੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਵਿਧਾਇਕ ਕੁਲਜੀਤ ਰੰਧਾਵਾ ਨੇ ਆਪਣੀ ਨਿਯੁਕਤੀ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਨਵ ਨਿਯੁਕਤ ਟਰਾਂਸਪੋਰਟ ਪੰਜਾਬ ਪ੍ਰਧਾਨ ਵਿਧਾਇਕ ਕੁਲਜੀਤ ਰੰਧਾਵਾ ਨੇ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਰਾਂਸਪੋਰਟਰਾਂ ਨਾਲ ਕੀਤਾ ਇੱਕ ਇੱਕ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਅਜੇ ਤਿੰਨ ਸਾਲ ਬਾਕੀ ਹਨ, ਟਰਾਂਸਪੋਰਟਰਾਂ ਦੀ ਬੇਹਤਰੀ ਲਈ ਕੰਮ ਕੀਤੇ ਜਾਣਗੇ।

Advertisement

Advertisement
Advertisement