ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ

08:01 AM Aug 03, 2024 IST
ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਸਰਵਜੀਤ ਕੌਰ ਮਾਣੂੰਕੇ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 2 ਅਗਸਤ
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਇਲਾਕੇ ਦੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵੱਖ-ਵੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਅੱਜ ਬੂਰ ਪਿਆ। ਨੇੜਲੇ ਪਿੰਡ ਕਾਉਂਕੇ ਕਲਾਂ ਅਤੇ ਸਵੱਦੀ ਨਾਲ ਸਬੰਧਤ ਦੋ ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਖੇਤੀਬਾੜੀ ਵਿਭਾਗ ’ਚ ਸੇਵਾਦਾਰ ਦੀ ਨੌਕਰੀ ਦਿੱਤੀ ਗਈ ਹੈ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਇਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਦੌਰਾਨ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਯੋਗਤਾ ਦੇ ਆਧਾਰ ’ਤੇ ਵੱਖ-ਵੱਖ ਵਿਭਾਗਾਂ ’ਚ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ। ਇਸੇ ਲੜੀ ਤਹਿਤ ਅੱਜ ਸਬ-ਡਿਵੀਜ਼ਨਲ ਮੈਜਿਸਟਰੇਟ ਗੁਰਬੀਰ ਸਿੰਘ ਕੋਹਲੀ ਦੀ ਮੌਜੂਦਗੀ ’ਚ ਪਰਮਜੀਤ ਕੌਰ ਕਾਉਂਕੇ ਕਲਾਂ ਤੇ ਸਿਮਰਜੀਤ ਕੌਰ ਸਵੱਦੀ ਨੂੰ ਖੇਤੀਬਾੜੀ ਮਹਿਕਮੇ ’ਚ ਬਤੌਰ ਸੇਵਾਦਾਰ ਨਿਯੁਕਤੀ ਪੱਤਰ ਸੌਂਪੇ ਗਏ ਹਨ।
ਮਾਣੂੰਕੇ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਕਿਸਾਨਾਂ ਨਾਲ ਹਰ ਮੁਸੀਬਤ ’ਚ ਖੜ੍ਹੀ ਹੈ। ਸਰਕਾਰ ਵੱਲੋਂ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਮਾਲੀ ਸਹਾਇਤਾ ਕਰਨ ਦੇ ਨਾਲ-ਨਾਲ ਇੱਕ ਪਰਿਵਾਰਕ ਜੀਅ ਨੂੰ ਯੋਗਤਾ ਦੇ ਆਧਾਰ ’ਤੇ ਨੌਕਰੀ ਵੀ ਦਿੱਤੀ ਜਾ ਰਹੀ ਹੈ। ਪਹਿਲੇ ਗੇੜ ’ਚ ਸੱਤ ਸੌ ਤੋਂ ਵੱਧ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਹੁਣ ਦੂਸਰੇ ਗੇੜ ’ਚ ਦੋ ਸੌ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਤੋਂ ਰਮਿੰਦਰ ਸਿੰਘ, ਗੁਰਜੇਸ਼ ਭਾਰਗਵ, ਜਸਵੰਤ ਸਿੰਘ, ਜਸਵਿੰਦਰ ਸਿੰਘ, ਈਓ ਸੁਖਦੇਵ ਸਿੰਘ ਰੰਧਾਵਾ ਤੇ ਹੋਰ ਹਾਜ਼ਰ ਸਨ।

Advertisement

Advertisement