For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ

09:19 AM Aug 25, 2024 IST
ਸ਼ਹੀਦ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੇ ਨਿਯੁਕਤੀ ਪੱਤਰ
ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।
Advertisement

ਸੁਖਦੇਵ ਸੁੱਖ
ਅਜਨਾਲਾ, 24 ਅਗਸਤ
ਕਿਸਾਨੀ ਮੰਗਾਂ ਲਈ ਦਿੱਲੀ ਵਿੱਚ ਲੱਗੇ ਕਿਸਾਨ ਮੋਰਚੇ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਅੱਜ ਇੱਥੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ। ਧਾਲੀਵਾਲ ਨੇ ਕਿਹਾ ਕਿ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੀ ਬਾਂਹ ਫੜਨਾ ਸਾਡਾ ਮੁੱਢਲਾ ਫਰਜ਼ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜੋ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ, ਉਸੇ ਹਦਾਇਤ ਤਹਿਤ ਅੱਜ ਅੱਠ ਕਿਸਾਨਾਂ ਦੇ ਪਰਿਵਾਰਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਹਰੇਕ ਕਿਸਾਨ ਦੇ ਪਰਿਵਾਰ ਨੂੰ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਤਾਂ ਜੋ ਉਸ ਪਰਿਵਾਰ ਦੀ ਆਰਥਿਕ ਹਾਲਤ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ ਹੋਰ ਵੀ ਜਿਹੜੇ ਸ਼ਹੀਦ ਕਿਸਾਨਾਂ ਦੇ ਪਰਿਵਾਰ ਨੌਕਰੀ ਤੋਂ ਰਹਿ ਗਏ ਹਨ, ਉਨ੍ਹਾਂ ਨੂੰ ਵੀ ਭਵਿੱਖ ਵਿੱਚ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ ।

Advertisement
Advertisement
Author Image

Advertisement
×