ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਵੇਂ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

07:20 AM Aug 03, 2023 IST
ਚੰਡੀਗੜ੍ਹ ’ਚ ਨਵ-ਨਿਯੁਕਤ ਕੋਚਾਂ ਨਾਲ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਗਸਤ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਨਵੇਂ ਭਰਤੀ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਕੋਚਾਂ ’ਚ ਅਥਲੈਟਿਕਸ ਦੇ ਸੱਤ, ਕੁਸ਼ਤੀ ਦੇ ਪੰਜ, ਫੁਟਬਾਲ ਦੇ ਚਾਰ, ਹਾਕੀ ਦੇ ਦੋ ਅਤੇ ਬੈਡਮਿੰਟਨ, ਮੁੱਕੇਬਾਜ਼ੀ, ਸਾਈਕਲਿੰਗ ਤੇ ਤਲਵਾਰਬਾਜ਼ੀ ਦੇ ਇੱਕ-ਇੱਕ ਕੋਚ ਸ਼ਾਮਲ ਹਨ। ਖੇਡ ਮੰਤਰੀ ਨੇ ਅੱਜ ਪੰਜਾਬ ਸਵਿਲ ਸਕੱਤਰੇਤ ਵਿੱਚ ਖੇਲ੍ਹੋ ਇੰਡੀਆ ਸੈਂਟਰ ਲਈ ਭਰਤੀ ਕੀਤੇ ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਖੇਡਾਂ ’ਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਨਵੀਂ ਖੇਡ ਨੀਤੀ ਬਣਾਈ ਗਈ ਹੈ। ਇਹ ਖੇਡ ਨੀਤੀ ਲਾਗੂ ਕਰਨ ਦੀ ਜ਼ਿੰਮੇਵਾਰੀ ਕੋਚਾਂ ਸਿਰ ਹੈ, ਜਿਨ੍ਹਾਂ ਨਵੀਂ ਪਨੀਰੀ ਤਿਆਰ ਕਰ ਕੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਦੇ ਮੁਕਾਬਲਿਆਂ ਲਈ ਤਿਆਰ ਕਰਨਾ ਹੈ। ਇਸ ਮੌਕੇ ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਹਰਪ੍ਰੀਤ ਸਿੰਘ ਸੂਦਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸੰਧੂ ਤੇ ਸਹਾਇਕ ਡਾਇਰੈਕਟਰ ਰਣਵੀਰ ਸਿੰਘ ਭੰਗੂ ਵੀ ਹਾਜ਼ਰ ਸਨ।

Advertisement

Advertisement