ਜਾਨ ਗੁਆਉਣ ਵਾਲੇ ਸੰਘਰਸ਼ੀ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿਯੁਕਤੀ ਪੱਤਰ
06:30 AM Feb 05, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਫਰਵਰੀ
ਖੇਤੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਇੱਥੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੂੰ ਖੇਤੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ਸ੍ਰੀ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਲਈ ਕਿਹਾ।
Advertisement
Advertisement