For the best experience, open
https://m.punjabitribuneonline.com
on your mobile browser.
Advertisement

ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ

08:57 AM Jul 11, 2024 IST
ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡੇ
ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਜੁਲਾਈ
ਦਿੱਲੀ ਕਿਸਾਨ ਅੰਦੋਲਨ ’ਚ ਜਾਨਾਂ ਵਾਰਨ ਵਾਲੇ ਕਿਸਾਨਾਂ ਦੇ ਵਾਰਸਾਂ ਨੂੰ ਅੱਜ ਵੱਖ-ਵੱਖ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ ਗਏ। ਸਥਾਨਕ ਰੈਸਟ ਹਾਊਸ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਹਲਕੇ ਨਾਲ ਸਬੰਧਤ 7 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਹਲਕੇ ਦੇ 7 ਸ਼ਹੀਦ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਲਾਭਪਾਤਰੀਆਂ ’ਚ ਜਸਵੀਰ ਕੌਰ ਪਤਨੀ ਹਰਬੰਤ ਸਿੰਘ ਵਾਲੀ ਪਿੰਡ ਫਤਿਹਗੜ੍ਹ ਭਾਦਸੋਂ, ਦਵਿੰਦਰ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਮੁਨਸ਼ੀਵਾਲਾ, ਰਿੰਕਪਾਲ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਬਾਸੀਅਰਖ, ਲਾਡੀ ਸਿੰਘ ਪੁੱਤਰ ਜੰਗ ਸਿੰਘ ਵਾਸੀ ਪਿੰਡ ਮਾਝਾ, ਪ੍ਰਦੀਪ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਕਾਲਾਝਾੜ, ਦਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਭਿੰਡਰਾਂ ਅਤੇ ਜਗਤਾਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬੰਗਾਂਵਾਲੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੁਝ ਪਰਿਵਾਰਾਂ ਦੇ ਨੌਕਰੀ ਸਬੰਧੀ ਕੇਸ ਵੀ ਵਿਚਾਰ ਅਧੀਨ ਹਨ ਅਤੇ ਕਾਗਜ਼ੀ ਕਾਰਵਾਈ ਪੂਰੀ ਕਰਵਾ ਕੇ ਜਲਦ ਹੀ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਵੰਡੇ ਜਾਣਗੇ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਮਜ਼ਦੂਰਾਂ ਦੇ ਹੱਕਾਂ ਦੀ ਰਾਖੀ ਲਈ ਹਰ ਪੱਖੋਂ ਵਚਨਬੱਧ ਹੈ। ਇਸ ਮੌਕੇ ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਤੇ ਵਿਨੀਤ ਕੁਮਾਰ ਵੀ ਹਾਜ਼ਰ ਸਨ।

Advertisement

ਅੱਗ ਕਾਰਨ ਮਰੀਆਂ ਬੱਕਰੀਆਂ ਦੇ ਮੁਆਵਜ਼ੇ ਦਾ ਚੈੱਕ ਦਿੱਤਾ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਰਾਮਗੜ੍ਹ ਵਿੱਚ ਪਿਛਲੇ ਦਿਨੀਂ ਅੱਗ ਦੀ ਲਪੇਟ ਵਿੱਚ ਆਉਣ ਨਾਲ ਭੇਡਾਂ ਅਤੇ ਬੱਕਰੀਆਂ ਮਰਨ ਦੇ ਮਾਮਲੇ ਵਿੱਚ ਮਾਲਕ ਮਹਿੰਦਰ ਸਿੰਘ ਨੂੰ ਪੰਜਾਬ ਸਰਕਾਰ ਦੀ ਤਰਫੋਂ ਨੁਕਸਾਨ ਦੇ ਮੁਆਵਜ਼ੇ ਵਜੋਂ 8 ਲੱਖ 30 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਭੇਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਤੂੜੀ ਸੜਨ ਅਤੇ ਅੱਗ ਕਾਰਨ ਹੋਏ ਸ਼ੈੱਡ ਦੇ ਨੁਕਸਾਨ ਦੇ 2 ਹੋਰਨਾਂ ਵੱਖ-ਵੱਖ ਮਾਮਲਿਆਂ ਲਈ ਕ੍ਰਮਵਾਰ 1 ਲੱਖ 12 ਹਜ਼ਾਰ ਅਤੇ 19 ਹਜ਼ਾਰ 500 ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਤਕਸੀਮ ਕੀਤੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੀ ਜਿਹੜੀ ਡਿਊਟੀ ਲਗਾਈ ਗਈ ਹੈ ਕਿ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ।

Advertisement
Author Image

joginder kumar

View all posts

Advertisement
Advertisement
×