ਕਾਂਗਰਸ ਕਿਸਾਨ ਵਿੰਗ ਦੇੇ ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਵੰਡੇ
ਸ਼ਗਨ ਕਟਾਰੀਆ
ਬਠਿੰਡਾ, 20 ਸਤੰਬਰ
ਪੰਜਾਬ ਕਾਂਗਰਸ ਕਿਸਾਨ ਵਿੰਗ ਦੇ ਜ਼ਿਲ੍ਹਾ ਬਠਿੰਡਾ ਦੇ ਆਗੂਆਂ ਦੀ ਇੱਥੇ ਕਾਂਗਰਸ ਭਵਨ ਵਿੱਚ ਹੋਈ ਮੀਟਿੰਗ ਦੌਰਾਨ ਬਲਾਕ ਪੱਧਰ ਦੇ ਨਵੇਂ ਅਹੁਦੇਦਾਰਾਂ ਦੇ ਨਾਂ ਐਲਾਨੇ ਗਏ। ਮੀਟਿੰਗ ਵਿੱਚ ਪੰਜਾਬ ਕਿਸਾਨ ਕਾਂਗਰਸ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਮਨਪ੍ਰੀਤ ਸਿੰਘ ਸੇਖੋਂ ਅਤੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਿੰਦਰ ਸਿੰਘ ਢਿੱਲੋਂ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ (ਸ਼ਹਿਰੀ) ਦੇ ਪ੍ਰਧਾਨ ਐਡਵੋਕੇਟ ਰਾਜਨ ਗਰਗ, ਦਫ਼ਤਰ ਇੰਚਾਰਜ ਪੰਜਾਬ ਮਨਜੀਤ ਸਿੰਘ ਕੋਟ ਫੱਤਾ ਤੋਂ ਇਲਾਵਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਵਾਈਸ ਪ੍ਰਧਾਨ ਅਤੇ ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਹਾਜ਼ਰ ਸਨ। ਅਮਰਿੰਦਰ ਢਿੱਲੋਂ ਨੇ ਦੱਸਿਆ ਕਿ ਅੱਜ ਦੀਆਂ ਨਿਯੁਕਤੀਆਂ ਵਿੱਚ ਬਠਿੰਡਾ (ਸ਼ਹਿਰੀ) ਅਧੀਨ ਗੁਰਮੀਤ ਸਿੰਘ ਨੂੰ ਬਲਾਕ ਪ੍ਰਧਾਨ-1 ਅਤੇ ਦਲਵੀਰ ਸਿੰਘ ਹੀਰਾ ਨੂੰ ਬਲਾਕ ਪ੍ਰਧਾਨ-2 ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਬਠਿੰਡਾ (ਦਿਹਾਤੀ) ਲਈ ਮੇਜਰ ਸਿੰਘ ਭਾਗੂ ਅਤੇ ਸੰਗਤ ਬਲਾਕ ਲਈ ਬਹਾਦਰ ਸਿੰਘ ਬਾਂਡੀ ਨੂੰ ਪ੍ਰਧਾਨ ਥਾਪਿਆ ਗਿਆ। ਇਸੇ ਤਰ੍ਹਾਂ ਜਗਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਬਲਕੌਰ ਸਿੰਘ ਮੀਤ ਪ੍ਰਧਾਨ, ਬਿਕਰਮਜੀਤ ਸਿੰਘ ਜਰਨਲ ਸਕੱਤਰ, ਹੇਮ ਰਾਜ ਕਰਤਾਰ ਸਿੰਘ ਵਾਲਾ ਨੂੰ ਸਕੱਤਰ, ਅਤੇ ਗੁਰਪ੍ਰੀਤ ਸਿੰਘ ਨੂੰ ਸੋਸ਼ਲ ਮੀਡੀਆ ਵਿੰਗ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਕਿਰਨਜੀਤ ਸਿੰਘ ਗਹਿਰੀ, ਸੀਨੀਅਰ ਮੀਤ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ, ਸੁਨੀਲ ਕੁਮਾਰ, ਪ੍ਰੀਤਮ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਹਾਜ਼ਰ ਰਹੀ।