For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਕਿਸਾਨਾਂ ਦੇ 17 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ

09:08 AM Mar 17, 2024 IST
ਸ਼ਹੀਦ ਕਿਸਾਨਾਂ ਦੇ 17 ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ
ਕਿਸਾਨ ਸ਼ਹੀਦ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਮੁੱਖ ਖ਼ੇਤੀਬਾੜੀ ਅਫ਼ਸਰ।
Advertisement

ਪੱਤਰ ਪ੍ਰੇਰਕ
ਬਠਿੰਡਾ, 16 ਮਾਰਚ
ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਵਿੱਚ ਚੱਲੇ ਸੰਘਰਸ਼ ਦੌਰਾਨ ਪੰਜਾਬ ਦੇ 700 ਦੇ ਕਰੀਬ ਕਿਸਾਨਾਂ ਦੀ ਮੌਤ ਹੋ ਗਈ ਸੀ। ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ 5-5 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਅਤੇ ਹਰ ਪਰਿਵਾਰ ਦੇ 1-1 ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਸੀ। ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਠਿੰਡਾ ਵਿੱਚ 17 ਹੋਰ ਪੀੜਤ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਯੋਗਤਾ ਦੇ ਤਹਿਤ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਸ ਦੌਰਾਨ ਡਾ. ਗਿੱਲ ਨੇ ਦੱਸਿਆ ਕਿ ਇਹ ਨਿਯੁਕਤੀ ਪੱਤਰ ਜਿਨ੍ਹਾਂ ਵਿੱਚ 14 ਬੇਲਦਾਰ, 2 ਚੌਕੀਦਾਰ, 1 ਲੈਬ ਸਹਾਇਕ ਦੇ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹੀਦ ਕਿਸਾਨ ਬਲਜੀਤ ਸਿੰਘ ਦੇ ਭਰਾ ਮਲਕੀਤ ਸਿੰਘ ਪਿੰਡ ਘੁੰਮਣ ਕਲਾਂ, ਸ਼ਹੀਦ ਕਿਸਾਨ ਟੇਕ ਸਿੰਘ ਦੇ ਪੁੱਤਰ ਈਸ਼ਰ ਸਿੰਘ ਪਿੰਡ ਸੰਦੋਹਾ, ਸ਼ਹੀਦ ਕਿਸਾਨ ਪਿਆਰਾ ਸਿੰਘ ਦੇ ਪੋਤਰੇ ਜਸਪ੍ਰੀਤ ਸਿੰਘ ਪਿੰਡ ਰਾਜਗੜ੍ਹ ਕੁੱਬੇ, ਸ਼ਹੀਦ ਕਿਸਾਨ ਅਨਮੋਲ ਪ੍ਰੀਤ ਸਿੰਘ ਦੇ ਮਾਤਾ ਮਨਜੀਤ ਕੌਰ ਪਿੰਡ ਬਦਿਆਲਾ, ਸ਼ਹੀਦ ਕਿਸਾਨ ਚਾਨਣ ਸਿੰਘ ਦੇ ਪੋਤਰੇ ਚਮਕੌਰ ਸਿੰਘ ਪਿੰਡ ਬੱਲੋ, ਸ਼ਹੀਦ ਕਿਸਾਨ ਹਰਵਿੰਦਰ ਸਿੰਘ ਦੇ ਮਾਤਾ ਸੁਖਜੀਤ ਕੌਰ ਪਿੰਡ ਬੱਲੋ, ਸ਼ਹੀਦ ਕਿਸਾਨ ਦਮਨ ਸਿੰਘ ਦੇ ਪੁੱਤਰ ਅਰਸ਼ਦੀਪ ਸਿੰਘ ਪਿੰਡ ਸਵੈਚ, ਸ਼ਹੀਦ ਕਿਸਾਨ ਤਰਸੇਮ ਸਿੰਘ ਦੇ ਪੁੱਤਰ ਈਸ਼ਵਰ ਸਿੰਘ ਪਿੰਡ ਪੀਰਕੋਟ, ਸ਼ਹੀਦ ਕਿਸਾਨ ਰਣਜੀਤ ਸਿੰਘ ਦੇ ਪੁੱਤਰ ਗੁਰਦੀਪ ਸਿੰਘ ਪਿੰਡ ਰਾਈਆ, ਸ਼ਹੀਦ ਕਿਸਾਨ ਲਾਭ ਸਿੰਘ ਦੇ ਪੁੱਤਰ ਲਖਵੀਰ ਸਿੰਘ ਪਿੰਡ ਫੂਲ, ਸ਼ਹੀਦ ਕਿਸਾਨ ਮਨਪ੍ਰੀਤ ਸਿੰਘ ਦੀ ਪਤਨੀ ਜਸਬੀਰ ਕੌਰ ਪਿੰਡ ਬੁਰਜ ਮਾਨਸਾ, ਸ਼ਹੀਦ ਕਿਸਾਨ ਧਿਆਨ ਸਿੰਘ ਦੇ ਪੋਤਰੇ ਹਰਮਨਪ੍ਰੀਤ ਸਿੰਘ ਪਿੰਡ ਮਹਿਰਾਜ ਪੱਤੀ ਸੰਦਲੀ, ਸ਼ਹੀਦ ਕਿਸਾਨ ਕੁਲਵਿੰਦਰ ਸਿੰਘ ਦੀ ਪੁੱਤਰੀ ਕਮਲਪ੍ਰੀਤ ਕੌਰ ਪਿੰਡ ਲਹਿਰਾ ਧੂਰਕੋਟ, ਸ਼ਹੀਦ ਕਿਸਾਨ ਤਰਸੇਮ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਪਿੰਡ ਮਹਿਮਾ ਭਗਵਾਨਾ, ਸ਼ਹੀਦ ਕਿਸਾਨ ਗੁਰਜੰਟ ਸਿੰਘ ਦਾ ਪੁੱਤਰ ਇੰਦਰਜੀਤ ਸਿੰਘ ਪਿੰਡ ਸਿਵੀਆ, ਸ਼ਹੀਦ ਕਿਸਾਨ ਹਰਬੰਸ ਸਿੰਘ ਦੇ ਪੋਤਰੇ ਲਖਵਿੰਦਰ ਸਿੰਘ ਪਿੰਡ ਜੋਧਪੁਰ ਪਾਖਰ, ਸ਼ਹੀਦ ਕਿਸਾਨ ਸਿਵਰਾਜ ਸਿੰਘ ਦੀ ਪਤਨੀ ਰਾਜਦੀਪ ਕੌਰ ਪਿੰਡ ਬੰਬੀਹਾ, ਸ਼ਹੀਦ ਕਿਸਾਨ ਦਰਸ਼ਨ ਸਿੰਘ ਦੇ ਪੁੱਤਰ ਲਖਵੀਰ ਸਿੰਘ ਪਿੰਡ ਕੋਠਾ ਗੁਰੂ, ਸ਼ਹੀਦ ਕਿਸਾਨ ਸੁਖਦੇਵ ਸਿੰਘ ਦੇ ਪੁੱਤਰ ਲੱਖਾ ਸਿੰਘ ਪਿੰਡ ਕੋਟੜਾਕੋੜਾ ਜ਼ਿਲ੍ਹਾ ਬਠਿੰਡਾ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ।
ਨਿਯੁਕਤੀ ਪੱਤਰ ਮਿਲਣ ਤੋਂ ਪਰਿਵਾਰਕ ਮੈਂਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਨਿਭਾਉਣਗੇ।

Advertisement

Advertisement
Author Image

sanam grng

View all posts

Advertisement
Advertisement
×