For the best experience, open
https://m.punjabitribuneonline.com
on your mobile browser.
Advertisement

ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ

09:05 AM Mar 14, 2024 IST
ਪੰਜ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਨਿਯੁਕਤੀ ਪੱਤਰ ਦਿੱਤੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਮਾਰਚ
ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿੱਚ ਪੰਜ ਸ਼ਹੀਦ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਦਿੱਤੇ। ਸਰਕਾਰੀ ਨੌਕਰੀ ਹਾਸਲ ਕਰਨ ਵਾਲਿਆਂ ਵਿੱਚ ਜਸਵਿੰਦਰ ਸਿੰਘ ਵਾਸੀ ਪਿੰਡ ਮਨਾਣਾ, ਬਲਜੀਤ ਸਿੰਘ ਵਾਸੀ ਪਿੰਡ ਦਾਊਂ, ਲਖਵਿੰਦਰ ਸਿੰਘ ਪਿੰਡ ਕੁਰੜੀ, ਜੁਗਰਾਜ ਸਿੰਘ ਵਾਸੀ ਪਿੰਡ ਸਹੋੜਾ, ਸੁਖਵੀਰ ਸਿੰਘ ਪਿੰਡ ਦਾਸਤਨਾਂ ਕਲਾਂ ਸ਼ਾਮਲ ਹਨ। ਇਹ ਸਾਰੇ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਹਨ।
ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਸਿੰਘੂ ਬਾਰਡਰ, ਟਿੱਕਰੀ ਬਾਰਡਰ ਉੱਤੇ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੁਹਾਲੀ ਸਮੇਤ ਹੋਰਨਾਂ ਪਿੰਡਾਂ ਅਤੇ ਸ਼ਹਿਰਾਂ ਦੇ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਸਨ। ਪੰਜਾਬ ਸਰਕਾਰ ਵੱਲੋਂ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ, ਜਿਸ ਤਹਿਤ ਉਕਤ ਨਿਯੁਕਤੀ ਪੱਤਰ ਦਿੱਤੇ ਗਏ ਹਨ।

Advertisement

Advertisement
Author Image

sukhwinder singh

View all posts

Advertisement
Advertisement
×