ਪਿੰਡ ਪੱਧਰ ’ਤੇ ਯੂਥ ਕਾਂਗਰਸ ਪ੍ਰਧਾਨਾਂ ਦੀ ਨਿਯੁਕਤੀ
10:13 AM Aug 26, 2024 IST
ਕਪੂਰਥਲਾ: ਵਿਧਾਨ ਸਭਾ ਹਲਕਾ ਕਪੂਰਥਲਾ ਯੂਥ ਕਾਂਗਰਸ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਨੇ ਵਿਧਾਨ ਸਭਾ ਹਲਕਾ ਕਪੂਰਥਲਾ ਦੇ ਵੱਖ ਵੱਖ ਪਿੰਡਾਂ ਵਿੱਚ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤੇ ਹਨ। ਪਿੰਡ ਅਹਿਮਦਪੁਰ ਵਿੱਚ ਕਰਨਦੀਪ ਸਿੰਘ ਪ੍ਰਧਾਨ ਤੇ ਸੁਖਜਿੰਦਰ ਸਿੰਘ ਮੀਤ ਪ੍ਰਧਾਨ ਨਿਯੁਕਤ ਕੀਤੇ ਗਏ। ਇਸੇ ਤਰ੍ਹਾਂ ਪਿੰਡ ਡੈਣਵਿੰਡ ਅਤੇ ਫੂਲੇਵਾਲਾ ਵਿੱਚ ਵੀ ਵਿਨੈ ਨੂੰ ਡੈਣਵਿੰਡ ਫੂਲੇਵਾਲਾ ਦਾ ਸਾਂਝਾ ਮੀਤ ਪ੍ਰਧਾਨ ਬਣਾਇਆ ਗਿਆ। ਪਿੰਡ ਡੈਣਵਿੰਡ ਦੇ ਰਣਜੀਤ ਸਿੰਘ ਨੂੰ ਪ੍ਰਧਾਨ, ਗੁਰਮੇਲ ਸਿੰਘ ਤੇ ਗੁਰਪਾਲ ਸਿੰਘ ਮੀਤ ਪ੍ਰਧਾਨ ਬਣਾਇਆ ਗਿਆ। ਫੂਲੇਵਾਲ ਤੋਂ ਬਲਵਿੰਦਰ ਸਿੰਘ ਨੂੰ ਪ੍ਰਧਾਨ ਤੇ ਸੁਰਜੀਤ ਸਿੰਘ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ
Advertisement
Advertisement