ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰੀ ਸਭਾ ਵਲੋਂ ਜ਼ਫਰ ਨੂੰ ਡਾਇਰੈਕਟਰ ਤੇ ਸਵੀ ਨੂੰ ਚੇਅਰਮੈਨ ਲਾਉਣ ਦੀ ਸ਼ਲਾਘਾ

07:37 AM Jun 27, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਪੰਜਾਬ ਸਰਕਾਰ ਦੇ ਪ੍ਰਮੁੱਖ ਅਦਾਰੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਪੰਜਾਬੀ ਸ਼ਾਇਰ, ਵਾਰਤਾਕਾਰ ਅਤੇ ਚਿੱਤਰਕਾਰ ਜਸਵੰਤ ਜ਼ਫਰ ਦੀ ਨਿਯੁਕਤੀ ਦਾ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਸਵਾਗਤ ਕੀਤਾ ਹੈ।
ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫਤਰ ਸਕੱਤਰ ਦੀਪ ਦੇਵਿੰਦਰ ਸਿੰਘ ਵਲੋਂ ਜਾਰੀ ਬਿਆਨ ਵਿਚ ਜਸਵੰਤ ਜ਼ਫਰ ਨੂੰ ਭਾਸ਼ਾ ਵਿਭਾਗ ਦੇ ਡਾਇਰੈਕਟਰ ਨਿਯੁਕਤ ਕਰਨ ਅਤੇ ਪੰਜਾਬੀ ਸ਼ਾਇਰ ਅਤੇ ਫੋਟੋ ਕਲਾਕਾਰ ਸਵਰਨਜੀਤ ਸਵੀ ਨੂੰ ਪੰਜਾਬ ਕਲਾ ਪਰਿਸ਼ਦ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਦੇ ਫ਼ੈਸਲੇ ਦੀ ਰੌਸ਼ਨੀ ਵਿੱਚ ਕਿਹਾ ਕਿ ਇਨ੍ਹਾਂ ਬਹੁ-ਵੱਕਾਰੀ ਅਹੁਦਿਆਂ ਉਪਰ ਨਾਮਵਰ ਸਾਹਿਤਕਾਰਾਂ ਨੂੰ ਨਿਯੁਕਤ ਕਰਨਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਲਈ ਸ਼ੁਭ ਸ਼ਗਨ ਹੈ।
ਉਨ੍ਹਾਂ ਆਸ ਪ੍ਰਗਟ ਕੀਤੀ ਕਿ ਜਿਵੇਂ ਪੰਜਾਬੀ ਸਾਹਿਤਕਾਰ ਲਾਲ ਸਿੰਘ ਅਤੇ ਕਪੂਰ ਸਿੰਘ ਘੁੰਮਣ ਦੇ ਡਾਇਰੈਕਟਰ ਕਾਲ ਵਿੱਚ ਭਾਸ਼ਾ ਵਿਭਾਗ ਦਾ ਸੁਨਹਿਰੀ ਦੌਰ ਸੀ ਉਹ ਸਮਾਂ ਵਿਭਾਗ ਅੰਦਰ ਮੁੜ ਪਰਤੇਗਾ। ਕੇਂਦਰੀ ਸਭਾ ਦੇ ਅਹੁਦੇਦਾਰਾਂ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਦਲਜੀਤ ਸਿੰਘ ਸਾਹੀ, ਬਲਵਿੰਦਰ ਸੰਧੂ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਮੂਲ ਚੰਦ ਸ਼ਰਮਾ, ਰਜਿੰਦਰ ਰਾਜਨ, ਮਖਣ ਕੁਹਾੜ ਅਤੇ ਡਾ. ਕਰਮਜੀਤ ਸਿੰਘ ਨੇ ਵਧਾਈ ਦੇਂਦਿਆਂ ਕਿਹਾ ਕਿ ਸਰਕਾਰ ਨੂੰ ਭਾਸ਼ਾ ਵਿਭਾਗ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਪਹਿਲ ਦੇ ਆਧਾਰ ‘ਤੇ ਫੰਡ ਜਾਰੀ ਕਰਨੇ ਚਾਹੀਦੇ ਹਨ।

Advertisement

Advertisement
Advertisement