ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਅੱਗੇ ਪਾਉਣ ਦੀ ਸ਼ਲਾਘਾ

10:27 AM Nov 05, 2024 IST
ਕਿਰਪਾਲ ਸਿੰਘ ਬਡੂੰਗਰ , ਸੁਰਜੀਤ ਸਿੰਘ ਗੜ੍ਹੀ

ਖੇਤਰੀ ਪ੍ਰਤੀਨਿਧ
ਪਟਿਆਲਾ, 4 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰ੍ਰੋ. ਕਿਰਪਾਲ ਸਿੰਘ ਬਡੂੰਗਰ, ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਨੇ ਸਿੱਖਾਂ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਦੇ ਚਾਰ ਵਿਧਾਨ ਸਭਾਈ ਹਲਕਿਆਂ ਵਿਚ ਹੋਣ ਜਾ ਰਹੀਆਂ ਜ਼ਿਮਨੀ ਚੋਣਾਂ ਅੱਗੇ ਪਾਏ ਜਾਣ ਦੇ ਫੈਸਲੇ ਨੂੰ ਸ਼ਲਾਘਾਯੋਗ ਫੈਸਲਾ ਕਰਾਰ ਦਿੱਤਾ। ਇਥੇ ਜਾਰੀ ਬਿਆਨਾ ਰਾਹੀਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਆ ਰਿਹਾ ਜਿਸ ਦੇ ਚੱਲਦਿਆਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਸਮਾਗਮ ਵੀ ਉਲੀਕੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਮੰਗ ਕੀਤੀ ਸੀ ਕਿ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਅੱਗੇ ਪਾਈਆਂ ਜਾਣ। ਇਸੇ ਦੌਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੋਣਾ ਅੱਗੇ ਪਾਉਣ ਦਾ ਇਹ ਚੰਗਾ ਫੈ਼ੈਸਲਾ ਕੀਤਾ ਹੈ। ਕਿਉਂਕਿ ਅਜਿਹਾ ਨਾ ਹੋਣ ਦੀ ਸੂਰਤ ’ਚ ਚੋਣਾਵੀਂ ਮਾਹੌਲ ਵਿਚ ਡਿਊਟੀਆਂ ਲੱਗੀਆਂ ਹੋਣ ਕਾਰਨ ਸੰਗਤਾਂ ਪ੍ਰਕਾਸ਼ ਪੁਰਬ ਮਨਾਉਣ ਤੋਂ ਵਾਂਝੀਆਂ ਰਹਿ ਜਾਣੀਆਂ ਸਨ।

Advertisement

Advertisement