ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੋਣਹਾਰ ਵਿਦਿਆਰਥਣ ਤਪੱਸਿਆ ਦਾ ਸਨਮਾਨ

09:14 AM Sep 16, 2024 IST
ਹੋਣਹਾਰ ਵਿਦਿਆਰਥਣ ਦਾ ਸਨਮਾਨ ਕਰਦੇ ਹੋਏ ਸੁਖਧੀਰ ਸਿੰਘ ਸੇਖੋਂ ਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 15 ਸਤੰਬਰ
ਨਵਚੇਤਨਾ ਬਾਲ ਭਲਾਈ ਕਮੇਟੀ ਵੱਲੋਂ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਵਿੱਚ ਹੋਣਹਾਰ ਵਿਦਿਆਰਥਣ ਤਪੱਸਿਆ ਦਾ ਸਨਮਾਨ ਕੀਤਾ ਗਿਆ।
‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਤਹਿਤ ਕੀਤੀ ਮੀਟਿੰਗ ਵਿੱਚ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਰਜਨੀ ਕਾਲੜਾ ਨੇ ਦੱਸਿਆ ਕਿ ਤਪੱਸਿਆ ਵਰਮਾ ਸਰਕਾਰੀ ਹਾਈ ਸਕੂਲ ਜਮਾਲਪੁਰ ਵਿੱਚ ਦਸਵੀਂ ਦੀ ਵਿਦਿਆਰਥਣ ਹੈ ਅਤੇ ਕੁਝ ਸਾਲ ਪਹਿਲਾਂ ਉਸਦੇ ਪਿਤਾ ਦਾ ਦੇਹਾਂਤ ਹੋਣ ਕਰਕੇ ਮਾਤਾ ਦੀ ਦਿਮਾਗੀ ਸਿਹਤ ਬਹੁਤ ਵਧੀਆ ਨਹੀਂ ਹੈ ਅਤੇ ਆਰਥਿਕ ਪੱਖੋਂ ਕਮਜ਼ੋਰ ਹੈ। ਨਵਚੇਤਨਾ ਹਮੇਸ਼ਾ ਅਜਿਹੇ ਵਿਦਿਆਰਥੀਆਂ ਦੀ ਮਦਦ ਕਰਦੀ ਹੈ ਜੋ ਪੜ੍ਹਨ ਵਿੱਚ ਹੁਸ਼ਿਆਰ ਅਤੇ ਆਰਥਿਕ ਪੱਖੋਂ ਕਮਜ਼ੋਰ ਹੋਣ। ਪੱਲਵੀ ਗਰਗ ਅਤੇ ਗੁਰਬਖਸ਼ ਕੌਰ ਨੇ ਦੱਸਿਆ ਕਿ ਸੰਸਥਾ ਵੱਲੋਂ ਤਪੱਸਿਆ ਨੂੰ ਹਰ ਸਾਲ ਵਜ਼ੀਫਾ ਤੇ ਸਟੇਸ਼ਨਰੀ ਦਿੱਤੀ ਜਾਵੇਗੀ ਅਤੇ ਉਸ ਦੀ ਪੜ੍ਹਾਈ ਪੂਰੀ ਹੋਣ ਤੱਕ ਜਾਰੀ ਰਹੇਗੀ। ਮੀਟਿੰਗ ਵਿੱਚ ਨਵਚੇਤਨਾ ਵਿਮੈਨ ਫਰੰਟ ਦੇ ਫਾਊਂਡਰ ਕੰਵਲਪ੍ਰੀਤ ਸੇਖੋਂ, ਪ੍ਰਧਾਨ ਪਲਵੀ ਗਰਗ, ਜਨਰਲ ਸਕੱਤਰ ਰਜਨੀ ਕਾਲੜਾ, ਹੈਲਥ ਐਡਵਾਈਜ਼ਰ ਡਾ. ਗੁਰਬਖਸ਼ ਕੌਰ, ਰੇਖਾ ਬਾਂਸਲ, ਪ੍ਰਭਜੋਤ ਕੌਰ ਅਤੇ ਨਵਚੇਤਨਾ ਸੀਨੀਅਰ ਵਿੰਗ ਦੇ ਪ੍ਰਧਾਨ ਅਨਿਲ ਸ਼ਰਮਾ, ਸੁਖਵਿੰਦਰ ਸਿੰਘ, ਕਰਨਵੀਰ ਸਿੰਘ ਸੇਖੋਂ ਤੇ ਰਵਿੰਦਰ ਸਿੰਘ ਸ਼ਾਮਲ ਸਨ।

Advertisement

Advertisement