ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ਦੇ ਪੰਜਾਬੀ ਲਈ ਕੀਤੇ ਫ਼ੈਸਲੇ ਦੀ ਸ਼ਲਾਘਾ

08:45 AM Jun 12, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 11 ਜੂਨ
ਕੇਂਦਰੀ ਪੰਜਾਬੀ ਲੇਖਕ ਸਭਾ ਨੇ ਪਿਛਲੇ ਦਿਨੀਂ ਪਾਕਿਸਤਾਨੀ ਪੰਜਾਬ ਅਸੈਂਬਲੀ ਵਿੱਚ ਪੰਜਾਬੀ ਸਣੇ ਚਾਰ ਹੋਰ ਭਾਸ਼ਾਵਾਂ ਬੋਲਣ ਦੀ ਆਗਿਆ ਦੇਣ ਦੇ ਫ਼ੈਸਲੇ ਦਾ ਸੁਆਗਤ ਕੀਤਾ ਹੈ। ਕੇਂਦਰੀ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਸੁਸ਼ੀਲ ਦੁਸਾਂਝ, ਸੀਨੀਅਰ ਮੀਤ ਪ੍ਰਧਾਨ ਡਾ. ਹਰਜਿੰਦਰ ਸਿੰਘ ਅਟਵਾਲ ਅਤੇ ਦਫ਼ਤਰ ਸਕੱਤਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਹੈ ਕਿ ਲਹਿੰਦੇ ਪੰਜਾਬ ਤੋਂ ਪੰਜਾਬੀ ਪ੍ਰਤੀ ਲਏ ਇਸ ਫ਼ੈਸਲੇ ਦੀ ਰੋਸ਼ਨੀ ਵਿੱਚ ਹਾਲ ਹੀ ਚੋਣਾਂ ਵਿੱਚ ਜਿੱਤੇ ਪੰਜਾਬ ਦੇ ਸੰਸਦ ਮੈਂਬਰਾਂ ਨੂੰ ਵੀ ਮਾਤ ਭਾਸ਼ਾ ਦੇ ਹੱਕ ਵਿੱਚ ਖੜ੍ਹਨਾ ਚਾਹੀਦਾ ਹੈ।
ਉਨ੍ਹਾਂ ਭਾਰਤ ਦੀ ਨਵੀਂ ਬਣੀ ਕੈਬਨਿਟ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦੇ ਰਵਨੀਤ ਬਿੱਟੂ ਵਲੋਂ ਅੰਗਰੇਜ਼ੀ ਵਿੱਚ ਸਹੁੰ ਚੁੱਕਣ ’ਤੇ ਕਿਹਾ ਕਿ ਜਿਸ ਭਾਸ਼ਾ ਵਿਚ ਇਹ ਰਾਜਨੀਤਕ ਆਗੂ ਆਪਣੇ ਲੱਛੇਦਾਰ ਭਾਸ਼ਣਾਂ ਵਿੱਚ ਲੋਕਾਂ ਕੋਲੋਂ ਵੋਟ ਅਤੇ ਹਮਾਇਤ ਮੰਗਦੇ ਹਨ ਉਸ ਭਾਸ਼ਾ ਤੋਂ ਇੰਝ ਮੂੰਹ ਮੋੜਨਾ ਦਿਆਨਤਦਾਰੀ ਨਹੀਂ ਹੈ। ਨਵੇਂ ਚੁਣੇ ਸੰਸਦ ਮੈਂਬਰਾਂ ਨੂੰ ਸਹੁੰ ਚੁੱਕਣ ਸਣੇ ਸੰਸਦ ’ਚ ਹਰ ਤਰ੍ਹਾਂ ਦਾ ਭਾਸ਼ਣ ਮਾਤ ਭਾਸ਼ਾ ਵਿਚ ਹੀ ਦੇਣਾ ਚਾਹੀਦਾ ਹੈ।
ਕੇਂਦਰੀ ਸਭਾ ਦੇ ਅਹੁਦੇਦਾਰਾਂ ਸੁਰਿੰਦਰਪ੍ਰੀਤ ਘਣੀਆਂ, ਸ਼ੈਲਿੰਦਰਜੀਤ ਰਾਜਨ, ਦਲਜੀਤ ਸਿੰਘ ਸ਼ਾਹੀ, ਬਲਵਿੰਦਰ ਸੰਧੂ, ਮਨਜੀਤ ਇੰਦਰਾ, ਭੁਪਿੰਦਰ ਕੌਰ ਪ੍ਰੀਤ, ਮੂਲ ਚੰਦ ਸ਼ਰਮਾ, ਰਜਿੰਦਰ ਰਾਜਨ, ਮਖਣ ਕੁਹਾੜ ਤੇ ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਪੰਜਾਬ ਤੋਂ ਜਿੱਤੇ ਸੰਸਦ ਮੈਂਬਰਾਂ ਨੂੰ ਸੂਬੇ ਦੇ ਮਸਲੇ ਚੁੱਕਣੇ ਚਾਹੀਦੇ ਹਨ।

Advertisement

Advertisement
Advertisement