ਸ਼ਹੀਦੀ ਸਭਾ ਦੌਰਾਨ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਦੀ ਸ਼ਲਾਘਾ
07:18 AM Dec 31, 2024 IST
ਫਤਹਿਗੜ੍ਹ ਸਾਹਿਬ:
Advertisement
ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਿਛਲੇ ਸਾਰੇ ਰਿਕਾਰਡ ਤੋੜਦੇ ਹੋਏ ਲੱਖਾਂ ਦੀ ਗਿਣਤੀ ਵਿੱਚ ਸੰਗਤ ਪਹੁੰਚੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਨੇ ਇੱਥੇ ਕੀਤਾ। ਉਨ੍ਹਾਂ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜ਼ਿਲ੍ਹਾ ਪ੍ਰਸ਼ਾਸਨ, ਲੰਗਰ ਲਾਉਣ ਵਾਲੀਆਂ ਸੰਸਥਾਵਾਂ ਅਤੇ ਰਾਗੀ, ਢਾਡੀ ਜਥਿਆਂ, ਸਰਕਾਰੀ ਅਧਿਕਾਰੀਆਂ, ਸਫਾਈ ਸੇਵਕਾਂ ਦੇ ਸਹਿਯੋਗ ਦੇਣ ਲਈ ਸਾਰਿਆਂ ਧੰਨਵਾਦ ਕੀਤਾ। ਇਸ ਮੌਕੇ ਬਲਵਿੰਦਰ ਸਿੰਘ ਬਰਕਤਪੁਰ ਅਤੇ ਜੈ ਸਿੰਘ ਬਾੜਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement