ਅਪ੍ਰੈਂਟਿਸਸ਼ਿਪ ਪਾਸ ਵਰਕਰਾਂ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ
06:59 AM Jan 14, 2025 IST
ਪਟਿਆਲਾ:
Advertisement
ਸਹਾਇਕ ਲਾਈਨਮੈਨਾਂ ਦੀਆਂ ਪੋਸਟਾਂ ਕੱਢ ਕੇ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀ ਇੱਕ ਨੁਕਾਤੀ ਮੰਗ ਨੂੰ ਲੈ ਕੇ ਵੀਹ ਦਿਨਾਂ ਤੋਂ ਕੜਾਕੇ ਦੀ ਠੰਢ ’ਚ ਇਥੇ ਸਥਿਤ ਪਾਵਰਕੌਮ ਦੇ ਮੁੱਖ ਦਫਤਰ ਪੱਕਾ ਮੋਰਚਾ ਲਾ ਕੇ ਬੈਠੇ ਇਨ੍ਹਾਂ ਬੇਰੁਜ਼ਗਾਰਾਂ ਨੂੰ ਅੱਜ ਲੋਹੜੀ ਦਾ ਤਿਓਹਾਰ ਰਾਸ ਆ ਗਿਆ। ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮੰਗ ਪੂਰੀ ਕਰਨ ਦਾ ਅੱਜ ਭਰੋਸਾ ਮਿਲ ਗਿਆ ਜਿਸ ਦੇ ਚੱਲਦਿਆਂ ਇਸ ਸੰਘਰਸ਼ ਦੀ ਅਗਵਾਈ ਕਰ ਰਹੇ ਯੂਨੀਅਨ ਦੇ ਸੂਬਾਈ ਪ੍ਰਧਾਨ ਗੁਰਮੀਤ ਸਿੰਘ ਤੇ ਸਾਥੀਆਂ ਨੇ ਇਹ ਧਰਨਾ ਸਮਾਪਤ ਕਰਨ ਦਾ ਐਲਾਨ ਕਰ ਦਿੱਤਾ। -ਖੇਤਰੀ ਪ੍ਰਤੀਨਿਧ
Advertisement
Advertisement