ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ’ਚ ਤੇਜ਼ੀ ਲਿਆਉਣ ਲਈ 16 ਏਜੰਸੀਆਂ ਨੂੰ ਮਨਜ਼ੂਰੀ ਦਿੱਤੀ: ਮੰਤਰੀ ਬਲਜੀਤ ਕੌਰ

01:40 PM Mar 24, 2025 IST
featuredImage featuredImage
ਕੈਬਨਿਟ ਮੰਤਰੀ ਡਾ. ਬਲਜੀਤ ਕੌਰ।

ਚੰਡੀਗੜ੍ਹ, 24 ਮਾਰਚ

Advertisement

ਪੰਜਾਬ ਸਰਕਾਰ ਨੇ ਸੰਭਾਵੀ ਮਾਪਿਆਂ ਦੁਆਰਾ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ 16 ਏਜੰਸੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਸੋਮਵਾਰ ਨੂੰ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਅਨਾਥ ਬੱਚਿਆਂ ਦੀ ਭਲਾਈ ਅਤੇ ਅਧਿਕਾਰਾਂ ਨੂੰ ਯਕੀਨੀ ਬਣਾਉਣ ਲਈ 176 ਨਵੀਆਂ ਅਸਾਮੀਆਂ ਪੈਦਾ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੰਤਰੀ ਨੇ ਦਾਅਵਾ ਕੀਤਾ ਕਿ ਬੱਚਿਆਂ ਨੂੰ ਗੋਦ ਲੈਣ ਦੀ ਪ੍ਰਕਿਰਿਆ ਵਿੱਚ ਨੈਤਿਕ ਮਿਆਰਾਂ ਨੂੰ ਕਾਇਮ ਰੱਖਣ ਅਤੇ ਹਰੇਕ ਬੱਚੇ ਨੂੰ ਉਹ ਮੌਕੇ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਉਹ ਹੱਕਦਾਰ ਹਨ। -ਪੀਟੀਆਈ

Advertisement
Advertisement