ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਨਾ ਦੇ ਵਿਕਾਸ ਲਈ 2.30 ਕਰੋੜ ਰੁਪਏ ਦੀ ਪ੍ਰਵਾਨਗੀ

08:50 AM Nov 18, 2024 IST

ਪਠਾਨਕੋਟ: ਨਗਰ ਨਿਗਮ ਪਠਾਨਕੋਟ ਵਿੱਚ ਸ਼ਾਮਲ ਸਰਨਾ ਦੇ ਵਾਰਡ ਨੰਬਰ-42, 43 ਅਤੇ 44 ਅੰਦਰ ਲਗਭਗ 2 ਕਰੋੜ 30 ਲੱਖ ਰੁਪਏ ਦੀ ਲਾਗਤ ਦੇ ਨਾਲ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦੀ ਅੱਜ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਵਾਨਗੀ ਦਿੱਤੀ ਗਈ, ਜੋ ਕਿ ਜਲਦੀ ਹੀ ਸ਼ੁਰੂ ਹੋ ਜਾਣਗੇ। ਇਸ ਮੌਕੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਰੇਸ਼ ਕੁਮਾਰ ਸੈਣੀ, ਬਲਾਕ ਪ੍ਰਧਾਨ ਬਲਜਿੰਦਰ ਕੌਰ, ਸੋਹਨ ਲਾਲ ਤੇ ਸੰਦੀਪ ਕੁਮਾਰ, ਐਕਸੀਅਨ ਪਰਮਜੋਤ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੰਨ੍ਹਾਂ ਵਾਰਡਾਂ ਵਿੱਚ ਗਲੀਆਂ, ਨਾਲੀਆਂ ਦਾ ਨਿਰਮਾਣ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਗਲੀਆਂ, ਨਾਲੀਆਂ ਦੇ ਨਾਲ-ਨਾਲ ਸਟਰੀਟ ਲਾਈਟਾਂ ਲਗਾਉਣ ਦੇ ਇਲਾਵਾ ਹਾਈ ਮਾਸਕ ਲਾਈਟ ਲਗਾਈ ਜਾਵੇਗੀ। -ਪੱਤਰ ਪ੍ਰੇਰਕ

Advertisement

Advertisement