ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਰਾਲੀ ਦੇ ਨਿਬੇੜੇ ਲਈ 22 ਹਜ਼ਾਰ ਮਸ਼ੀਨਾਂ ਨੂੰ ਮਨਜ਼ੂਰੀ

09:08 AM Nov 04, 2024 IST

 

Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀਆਰਐੱਮ) ਮਸ਼ੀਨਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਾਲ ਹੁਣ ਤੱਕ ਕਿਸਾਨਾਂ ਵੱਲੋਂ 14,587 ਮਸ਼ੀਨਾਂ ਖ਼ਰੀਦੀਆਂ ਜਾ ਚੁੱਕੀਆਂ ਹਨ। ਇਸ ਤਰ੍ਹਾਂ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ।
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖ਼ਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰਐੱਮਬੀ ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀਆਰਐੱਮ ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਬੇ ਵਿੱਚ 620 ਕਸਟਮਰ ਹਾਈਰਿੰਗ ਸੈਂਟਰ (ਸੀਐੱਚਸੀ) ਵੀ ਕਾਇਮ ਕੀਤੇ ਗਏ ਹਨ। ਸ੍ਰੀ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।

Advertisement
Advertisement